ਸਾਦਿਕ, 5 ਮਾਰਚ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਰੀਦਕੋਟ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਮਹਿਮੂਆਣਾ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਨੇ ਦੱਸਿਆ ਕਿ ਭਾਜਪਾ ਦੀ ਸਰਕਾਰ ਵਲੋਂ ਦੇਸ਼ ਨੂੰ ਤੋੜਨ ਲਈ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨਾਲ ਦੇਸ਼ ਨੂੰ ਗੁਲਾਮ ਬਣਾਉਣ ਲੲਾ ਕਿਸਾਨ ਮਾਰੂ ਤੇ ਦੇਸ਼ ਮਾਰੂ ਸੰਧੀ ਰਾਤ ਦੇ ਹਨ੍ਹੇਰੇ ਵਿਚ ਕੀਤੀ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਭਾਰਤ ਦੇ ਕਿਸਾਨਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਐਮ. ਐਸ. ਪੀ. ਦਾ ਗਾਰੰਟੀ ਕਾਨੂੰਨ ਡਾਕਟਰ ਸਵਾਮੀਨਾਥਨ ਦੇ 3+50% ਫਾਰਮੂਲੇ ਅਨੁਸਾਰ ਸਾਰੀਆਂ ਫ਼ਸਲਾਂ ਦੇ ਭਾਅ, ਕਿਸਾਨਾਂ ਤੇ ਮਜ਼ਦੂਰਾਂ ਦੀ ਕੁੱਲ ਕਰਜ਼ ਮੁਕਤੀ ਆਦਿ ਸਰਕਾਰ ਵਲੋਂ ਲਿਖਤ ਵਿਚ ਮੰਨੀਆਂ ਹੋਈਆਂ ਮੰਗਾਂ 'ਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਨ ਦੀ ਬਜਾਏ ਕੇਂਦਰ ਦੀ ਭਾਜਪਾ ਸਰਕਾਰ ਦੇ ਮੰਤਰੀਆਂ ਵਲੋਂ ਉਸ ਦੇਸ਼ ਮਾਰੂ ਸੰਧੀ ਉੱਪਰ ਪਰਦਾ ਪਾਉਣ ਲਈ ਅਮਰੀਕਾ ਦੀ ਬੋਲੀ ਬੋਲਦੇ ਹੋਏ ਭਾਰਤ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਪ੍ਰਚਾਰ ਕੀਤਾ ਜਾ ਰਿਹਾ | ਜਿਸ ਸਬੰਧੀ ਸੰਯੁਕਤ ਮੋਰਚਾ ਗੈਰ-ਰਾਜਨੀਤਿਕ ਵਲੋਂ ਭਾਰਤ ਵਲੋਂ ਕੰਨਿਆਂ ਕੁਮਾਰੀ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਦੇਸ਼ ਵਾਸੀਆਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਯਾਤਰਾ ਕੀਤੀ ਜਾ ਰਹੀ ਹੈ ਜੋ ਕਿ 6 ਮਾਰਚ ਨੂੰ ਕਸਬਾ ਸਾਦਿਕ 'ਚ ਦਾਖ਼ਲ ਹੋਵੇਗੀ, ਜਿਸ ਦੀਆਂ ਤਿਆਰੀਆਂ ਸਬੰਧੀ ਅੱਜ ਸਾਰੇ ਬਲਾਕਾਂ ਦੀ ਮੀਟਿੰਗ ਕੀਤੀ ਗਈ ਹੈ, ਜਿਸ ਵਿਚ ਲਏ ਫ਼ੈਸਲੇ ਅਨੁਸਾਰ ਜਾਗਰੂਕਤਾ ਯਾਤਰਾ 'ਚ ਜ਼ਿਲ੍ਹਾ ਫ਼ਰੀਦਕੋਟ ਵਲੋਂ ਸੈਂਕੜੇ ਟਰੈਕਟਰ, ਗੱਡੀਆਂ ਵੱਡੇ ਕਾਫ਼ਲਿਆਂ ਨਾਲ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆ, ਗੁਰਦਿੱਤਾ ਸਿੰਘ ਜ਼ਿਲ੍ਹਾ ਵਿੱਤ ਸਕੱਤਰ, ਤੇਜਾ ਸਿੰਘ ਪੱਕਾ ਬਲਾਕ ਪ੍ਰਧਾਨ ਫ਼ਰੀਦਕੋਟ, ਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ ਰਾਜਵੀਰ ਸਿੰਘ ਪੱਖੀ ਬਲਾਕ ਗੋਲੇਵਾਲਾ, ਬਲਜਿੰਦਰ ਸਿੰਘ ਬਾੜਾ ਭਾਈਕਾ ਬਲਾਕ ਪ੍ਰਧਾਨ ਬਾਜਾਖਾਨਾ, ਸ਼ਿੰਦਰਪਾਲ ਸਿੰਘ ਬਲਾਕ ਪ੍ਰਧਾਨ ਜੈਤੋ, ਨੈਬ ਸਿੰਘ ਬਲਾਕ ਪ੍ਰਧਾਨ ਸਾਦਿਕ, ਬਲਾਕ ਕੋਟਕਪੂਰਾ ਤੋਂ ਕਮੇਟੀ ਮੈਂਬਰ ਨਿਰਮਲ ਸਿੰਘ ਢਿੱਲਵਾਂ, ਕਮੇਟੀ ਮੈਂਬਰ ਸੁਖਜੀਵਨ ਸਿੰਘ ਢਿੱਲਵਾਂ, ਯੂਥ ਆਗੂ ਜਤਿੰਦਰਜੀਤ ਸਿੰਘ ਆਦਿ ਹਾਜ਼ਰ ਸਨ |