21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੰਜਗਰਾੲੀਂ ਕਲਾਂ ਦੇ 2 ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ-ਪਿੰਡ 'ਚ ਸੋਗ ਦੀ ਲਹਿਰ

Ad Position 21
No active advertisement
ਅਜੀਤ ਡੈਸਕ 06-03-2026
ਪੰਜਗਰਾੲੀਂ ਕਲਾਂ, 5 ਮਾਰਚ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਦੇ 2 ਨੌਜਵਾਨਾਂ ਦੀ ਸਮਰਾਲਾ ਨੇੜੇ ਹੋਏ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਵਰੀਤ ਸਿੰਘ (21) ਪੁੱਤਰ ਹਰਜਿੰਦਰ ਸਿੰਘ ਤੇ ਕਰਨਵੀਰ ਸਿੰਘ (21) ਪੁੱਤਰ ਜਗਦੀਸ਼ ਸਿੰਘ ਦੇਰ ਰਾਤ ਆਪਣੀ ਕਾਰ 'ਤੇ ਸਵਾਰ ਹੋ ਕੇ ਚੰਡੀਗੜ੍ਹ ਨੂੰ ਜਾ ਰਹੇ ਸਨ ਤਾਂ ਸਮਰਾਲਾ ਨੇੜੇ ਕਾਰ ਅਚਾਨਕ ਡਿਵਾਈਡਰ ਉੱਪਰ ਜਾ ਚੜ੍ਹੀ ਤੇ ਤੇਜ਼ ਰਫ਼ਤਾਰ ਹੋਣ ਕਾਰਨ ਦੂਰ ਖੇਤਾਂ 'ਚ ਜਾ ਡਿੱਗੀ | ਪ੍ਰਤੱਖ ਦਰਸ਼ੀਆਂ ਅਨੁਸਾਰ ਇਸ ਭਿਆਨਕ ਹਾਦਸੇ 'ਚ ਕਾਰ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਦੱਸਣ ਮੁਤਾਬਿਕ ਇਨ੍ਹਾਂ ਨੌਜਵਾਨਾਂ ਨੇ ਚੰਡੀਗੜ੍ਹ ਤੋਂ ਆਪਣੇ ਦੋਸਤਾਂ ਨੂੰ ਨਾਲ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ 'ਤੇ ਜਾਣਾ ਸੀ ਪਰ ਹੋਣੀ ਨੂੰ ਕੁਝ ਹੋਰ ਮਨਜ਼ੂਰ ਸੀ | ਇਸ ਨੂੰ ਕੁਦਰਤਨ ਇਤਫ਼ਾਕ ਹੀ ਕਿਹਾ ਜਾ ਸਕਦਾ ਹੈ ਕਿ ਮਿ੍ਤਕ ਨੌਜਵਾਨਾਂ ਦਾ ਜਨਮ ਇਕੋ ਦਿਨ ਭਾਵ 26 ਅਗਸਤ 2005 ਨੂੰ ਹੋਇਆ ਸੀ ਤੇ ਮੌਤ ਵੀ ਇਕੋ ਦਿਨ ਇੱਕਠਿਆਂ ਦੀ ਹੀ ਹੋਈ | ਇਨ੍ਹਾਂ ਨੌਜਵਾਨਾਂ ਦੇ ਮੌਤ ਦੀ ਖ਼ਬਰ ਸੁਣਦਿਆਂ ਹੀ ਪਿੰਡ ਅੰਦਰ ਸੋਗ ਦੀ ਲਹਿਰ ਦੌੜ ਗਈ | ਘਟਨਾ ਦੀ ਸੂਚਨਾ ਮਿਲਦਿਆਂ ਹੀ ਮਿ੍ਤਕਾਂ ਦੇ ਮਾਪੇ ਆਪਣੇ ਪੁੱਤਰਾਂ ਦੀ ਲਾਸ਼ਾਂ ਲੈਣ ਲਈ ਘਟਨਾ ਸਥਾਨ ਵੱਲ ਨੂੰ ਰਵਾਨਾ ਹੋ ਗਏ ਸਨ |
Ad Position 22
No active advertisement
ਪਿਛਲੀ ਖ਼ਬਰ ਦੋਸ਼ੀ ਦੇ ਖ਼ਿਲਾਫ਼ ਪਹਿਲਾਂ ਵੀ 7 ਮਾਮਲੇ ਦਰਜ ਦੋ ਕਿਲੋ ਤੋਂ ਵੱਧ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਨੌਜਵਾਨ ਦੀ ਰਹੱਸਮਈ ਹਲਾਤ 'ਚ ਮੌਤ
Ad Position 24