21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਦੋ ਕਿਲੋ ਤੋਂ ਵੱਧ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 06-03-2026
ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਫ਼ਰੀਦਕੋਟ ਪੁਲਿਸ ਵਲੋਂ 2.064 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਤੇ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਨੇ ਦੱਸਿਆ ਕਿ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਫ਼ਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਿਸ ਪਾਰਟੀ ਸਮੇਤ ਏਰੀਆ ਵਿਚ ਗਸ਼ਤ ਕਰ ਰਹੇ ਸਨ ਤਾਂ ਪਿੰਡ ਚੰਦਬਾਜਾ ਵਾਲੇ ਪੁਲ ਤੋਂ ਖੱਬੇ ਪਾਸੇ ਵਾਲੇ ਸਰਵਿਸ ਰੋਡ 'ਤੇ ਦੋਸ਼ੀ ਅਕਾਸ਼ ਉਰਫ ਮਾਨ ਵਾਸੀ ਪ੍ਰੀਤ ਨਗਰ ਸ੍ਰੀ ਅੰਮਿ੍ਤਸਰ ਸਾਹਿਬ ਹਾਲ ਆਬਾਦ ਕਿਰਪਾ ਨਾਗਰ, ਨਰਾਇਣਗੜ ਸ਼ਿਹਾਟਾ ਕਿੱਟ ਬੈਗ ਸਮੇਤ ਮੌਜੂਦ ਸੀ, ਜਿਸ ਵਲੋਂ ਪੁਲਿਸ ਪਾਰਟੀ ਨੂੰ ਵੇਖ ਕੇ ਮੋਟਰਸਾਈਕਲ ਸਟਾਰਟ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕੀਤਾ ਤੇ ਜਦ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜ਼ਨ) ਫ਼ਰੀਦਕੋਟ ਦੀ ਹਾਜ਼ਰੀ 'ਚ ਤਲਾਸ਼ੀ ਕੀਤੀ ਤਾਂ ਉਸ ਦੀ ਕਿੱਟ 'ਚੋਂ 02 ਪੈਕੇਟ ਹੈਰੋਇਨ ਤੇ 20 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ | ਪੈਕੇਟਾਂ 'ਚ 01 ਕਿਲੋ 58 ਗ੍ਰਾਮ ਤੇ 01 ਕਿਲੋ 06 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗਿ੍ਫ਼ਤਾਰ ਦੋਸ਼ੀ ਵਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ, ਜਿਸ ਨਾਲ ਨਸ਼ਾ ਤਸਕਰੀ ਦੇ ਵੱਡੇ ਜਾਲ ਨਾਲ ਇਸ ਦੇ ਸੰਬੰਧ ਹੋਣ ਦੇ ਸੰਕੇਤ ਮਿਲਦੇ ਹਨ | ਦੋਸ਼ੀ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਸ ਦੇ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ, ਅਸਲਾ ਐਕਟ ਤੇ ਹੋਰ ਸੰਗੀਨ ਧਾਰਾਵਾਂ ਹੇਠ ਕੁੱਲ 07 ਮਾਮਲੇ ਦਰਜ ਹਨ | ਇਸ ਸਬੰਧੀ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸਵਰਨਕਾਰ ਸੰਘ ਕੋਟ ਈਸੇ ਖਾਂ ਵਲੋਂ ਸਾਲਾਨਾ ਸਮਾਗਮ ਭਲਕੇ-ਪ੍ਰਬੰਧਕ ਅਗਲੀ ਖ਼ਬਰ ਦੋਸ਼ੀ ਦੇ ਖ਼ਿਲਾਫ਼ ਪਹਿਲਾਂ ਵੀ 7 ਮਾਮਲੇ ਦਰਜ ਦੋ ਕਿਲੋ ਤੋਂ ਵੱਧ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
Ad Position 24