22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਜਗਮੋਹਨ ਸਿੰਘ ਲੱਕੀ ਪੀ. ਏ. ਡੀ. ਬੀ. ਬੈਂਕ ਦੇ ਚੇਅਰਮੈਨ ਤੇ ਕਰਮਜੀਤ ਕੌਰ ਵਾਈਸ ਚੇਅਰਪਰਸਨ ਨਿਯੁਕਤ

Ad Position 21
No active advertisement
ਅਜੀਤ ਡੈਸਕ 06-03-2026
ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਅੱਜ ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਜਗਮੋਹਨ ਸਿੰਘ ਲੱਕੀ ਤੇ ਵਾਈਸ ਚੇਅਰਮੈਨ ਕਰਮਜੀਤ ਕੌਰ ਦੀ ਨਿਯੁਕਤੀ ਕੀਤੀ ਗਈ | ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹਲਕਾ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ, ਬੈਂਕ ਦੇ ਪ੍ਰਬੰਧਕਾਂ, ਸਹਿਕਾਰੀ ਅਦਾਰਿਆਂ ਦੇ ਮੈਂਬਰਾਂ ਤੇ ਸਥਾਨਕ ਆਗੂਆਂ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ | ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਨਵ-ਨਿਯੁਕਤ ਚੇਅਰਮੈਨ ਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਕਿਸਾਨਾਂ ਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਬੈਂਕ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਤੇ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰੇਗੀ | ਜਗਮੋਹਨ ਸਿੰਘ ਲੱਕੀ ਨੇ ਕਿਹਾ ਕਿ ਉਹ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਪੂਰੀ ਲਗਨ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਬੈਂਕ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਬੈਂਕ ਵਲੋਂ ਕਿਸਾਨਾਂ ਤੇ ਲੋੜਵੰਦ ਵਰਗਾਂ ਨੂੰ ਵਿੱਤੀ ਸਹਾਇਤਾ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤੀ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ਼ੈਦੂ ਸ਼ਾਹ ਮੇਲੇ 'ਚ ਲੋਕ ਗਾਇਕ ਆਰ. ਨੇਤ ਤੇ ਹੋਰ ਕਲਾਕਾਰਾਂ ਨੇ ਵੀ ਬੰਨਿ੍ਹਆ ਰੰਗ ਪ੍ਰਸਿੱਧ ਗਾਇਕਾ ਬੀਬਾ ਰਣ... ਅਗਲੀ ਖ਼ਬਰ ਭਾਕਿਯੂ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਵਲੋਂ ਪਿੰਡ ਡੋਡ ਵਿਖੇ ਕਿਸਾਨ ਮਹਾਂ ਪੰਚਾਇਤ 9 ਨੂੰ
Ad Position 24