ਸਾਦਿਕ, 5 ਮਾਰਚ (ਆਰ. ਐਸ. ਧੁੰਨਾ)-ਐਸ.ਬੀ.ਆਰ.ਐਸ. ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਵਿਖੇ ਵਾਤਾਵਰਨ ਦੀ ਸੰਭਾਲ ਤੇ ਹਰੇ-ਭਰੇ ਗ੍ਰਹਿ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਈਕੋ ਕਲੱਬ ਵਲੋਂ ਕਾਲਜ ਕੈਂਪਸ ਵਿਚ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਨਵਨੀਤ ਕੌਰ ਢਿੱਲੋਂ ਨੇ ਵਿਦਿਆਰਥਣਾਂ ਤੇ ਸਟਾਫ਼ ਮੈਂਬਰਾਂ ਨਾਲ ਮਿਲ ਕੇ ਕਾਲਜ ਕੈਂਪਸ ਵਿਖੇ ਵੱਖ-ਵੱਖ ਕਿਸਮ ਦੇ ਬੂਟੇ ਲਗਾਏ | ਇਸ ਮੁਹਿੰਮ ਦੌਰਾਨ ਵਿਦਿਆਰਥਣਾਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ | ਅਖੀਰ ਵਿਚ ਕਾਲਜ ਪ੍ਰਸ਼ਾਸਨ ਨੇ ਸਾਰੇ ਹਿੱਸੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਨਾਲ ਸਮਾਜ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਫ਼ੈਲਦੀ ਹੈ ਤੇ ਹਰਾ-ਭਰਾ ਪੰਜਾਬ ਬਣਾਉਣ ਵਿਚ ਮਦਦ ਮਿਲਦੀ ਹੈ |