22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਇੰਗਲੈਂਡ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮੁਫ਼ਤ ਲੈਂਜ਼ ਕੈਂਪ ਆਰੰਭ

Ad Position 21
No active advertisement
ਅਜੀਤ ਡੈਸਕ 06-03-2026
ਜੈਤੋ, 5 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪਰਮ ਪੂਜਨੀਕ ਬ੍ਰਹਮਲੀਨ 108 ਸੰਤ ਬਾਬਾ ਕਰਨੈਲ ਦਾਸ ਜੀ ਜਲਾਲ ਵਾਲਿਆਂ ਦੇ ਆਸ਼ੀਰਵਾਦ ਨਾਲ, ਸਵਾਮੀ ਬ੍ਰਹਮ ਮੁਨੀ ਸ਼ਾਸਤਰੀ ਜੀ ਦੀ ਰਹਿਨੁਮਾਈ ਤੇ ਯੂ.ਕੇ ਸਿਟੀਜ਼ਨ ਜਸਵਿੰਦਰ ਸਿੰਘ ਢਿੱਲੋਂ, ਗੁਰਦੇਵ ਸਿੰਘ ਪੁਰੇਵਾਲ, ਪਰਮਿੰਦਰ ਕÏਰ ਪੁਰੇਵਾਲ (ਐਲ.ਐਲ.ਬੀ. ਲਾਅ), ਹਰਨੇਕ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਮਾਂਗਟ, ਬਲਵਿੰਦਰ ਸਿੰਘ ਚÏਹਾਨ, ਗੁਰਮੀਤ ਸਿੰਘ ਭੱਲਾ, ਭੁਪਿੰਦਰ ਪਾਲ ਸਿੰਘ ਭਮਰਾ, ਜੋਗਾ ਸਿੰਘ ਢਿੱਲੋਂ, ਹਰਮਿੰਦਰ ਸਿੰਘ ਦੂਹਰਾ, ਰਮਨ ਕੁਮਾਰ ਸ਼ਰਮਾ, ਜਸਪਾਲ ਸਿੰਘ ਭੱਲਾ, ਕੁਲਬੀਰ ਸਿੰਘ ਮੋਂਡੇਅਰ, ਪ੍ਰਵੀਨ ਕੁਮਾਰ ਮੈਨੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ ਲਗਾਏ ਦੋ ਰੋਜ਼ਾ 32ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਮਾਤਾ ਅਮਰ ਕÏਰ ਵਿਵੇਕ ਚੈਰੀਟੇਬਲ ਸੁਸਾਇਟੀ ਚੈਨਾ ਰੋਡ ਜੈਤੋ ਵਿਖੇ ਉਦਘਾਟਨ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਦੇ ਚੀਫ਼ ਪੈਟਰਨ ਸਵਾਮੀ ਬ੍ਰਹਮ ਮੁਨੀ ਜੀ ਸ਼ਾਸਤਰੀ, ਹਲਕਾ ਵਿਧਾਇਕ ਅਮੋਲਕ ਸਿੰਘ, ਸੰਤ ਰਿਸ਼ੀ ਰਾਮ ਜਲਾਲ ਵਾਲੇ ਪ੍ਰਧਾਨ ਮਾਤਾ ਅਮਰ ਕÏਰ ਵਿਵੇਕ ਚੈਰੀਟੇਬਲ ਸੁਸਾਇਟੀ, ਮਾਤਾ ਰਜਨੀ ਦੇਵੀ ਵਿਵੇਕ ਆਸ਼ਰਮ ਵਾਲਿਆਂ ਨੇ ਰਸਮੀ ਤੌਰ 'ਤੇ ਫ਼ੀਤਾ ਕੱਟਣ ਉਪਰੰਤ ਸ਼ਮ੍ਹਾ ਰÏਸ਼ਨ ਕਰਕੇ ਕੀਤਾ | ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਉਹ ਸਾਰੇ ਐਨ.ਆਰ.ਆਈ ਭਰਾਵਾਂ ਦਾ ਧੰਨਵਾਦ ਕਰਦੇ ਹਨ ਜੋ ਵਿਦੇਸ਼ ਤੋਂ ਆਏ ਅਤੇ ਸਮਾਜ ਸੇਵਾ ਨੂੰ ਸਮਰਪਿਤ ਹੋ ਕੇ ਕੈਂਪ ਲਗਵਾ ਰਹੇ ਹਨ | ਸਵਾਮੀ ਬ੍ਰਹਮ ਮੁਨੀ ਜੀ ਨੇ ਕਿਹਾ ਕਿ ਉਹ ਲੋਕ ਸਦਾ ਖੁਸ਼ ਰਹਿੰਦੇ ਹਨ ਜੋ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨ ਦਾ ਉਪਰਾਲਾ ਕਰਦੇ ਹਨ | ਸੰਤ ਰਿਸ਼ੀ ਰਾਮ ਜੀ ਨੇ ਕੈਂਪ ਵਿਚ ਆਈਆਂ ਸੰਗਤਾਂ ਤੇ ਇੰਗਲੈਂਡ ਦੀ ਸੰਗਤ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਰਾਮ ਸਿੰਘ, ਅਜੈਬ ਕÏਰ ਰੌਂਤਾ, ਡੀ.ਸੀ. ਸਿੰਘ, ਡਾਕਟਰ ਮੱਖਣ ਸਿੰਘ ਕਰੀਰਵਾਲੀ, ਮੇਜਰ ਸਿੰਘ ਗੋਂਦਾਰਾ ਰਾਮੂੰਵਾਲਾ, ਜਸਵਿੰਦਰ ਸਿੰਘ ਪਟਵਾਰੀ ਰੋੜੀਕਪੂਰਾ, ਸੁਰਜੀਤ ਸਿੰਘ ਅਰੋੜਾ ਰੋੜੀਕਪੂਰਾ, ਮਹਿੰਦਰ ਸਿੰਘ ਨਿਰਵਾਣ, ਸਤਵਿੰਦਰ ਪਾਲ ਸਿੰਘ ਅੰਗਰੋਈਆ, ਜਗਦੀਸ਼ ਸਿੰਘ, ਬਲੀ ਸਿੰਘ, ਮਨੀ ਸਿੰਘ, ਬਿੰਦਰ ਪਾਲ ਜੈਤੋ, ਤੇਜਿੰਦਰ ਸਿੰਘ ਬਰਾੜ, ਜਗਮੀਤ ਸਿੰਘ ਮੱਲਣ, ਹਰਪ੍ਰੀਤ ਸਿੰਘ, ਅਮਨਦੀਪ ਸਿੰਘ ਜਿਗਰੀ, ਸੁਖਵਿੰਦਰ ਸਿੰਘ ਸੁੱਖਾ, ਗੁਰਪੀਤ ਸਿੰਘ ਬਾਜਾਖਾਨਾ, ਮਨਪ੍ਰੀਤ ਸਿੰਘ, ਅਰਜਨ ਸਿੰਘ, ਸੁਮਨ, ਸੁਸ਼ਮਾ, ਕਰਮਜੀਤ ਕੌਰ ਅਤੇ ਜਸਵੀਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਵਾ-ਮੁਕਤ ਇੰਸ. ਰਣਜੀਤ ਸਿੰਘ ਸਿੱਧੂ ਭਾਈਕੇ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਇੰਡੇਨ ਗੈਸ ਏਜੰਸੀ ਵਲੋਂ ਗੈਸ ਕੁਨੈਕਸ਼ਨ ਧਾਰਕਾਂ ਲਈ ਕੇ.ਵਾਈ.ਸੀ. ਜ਼ਰੂਰੀ- ਸੰਜੀਵ ਜੈਨ
Ad Position 24