22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਦਸਮੇਸ਼ ਪਬਲਿਕ ਸਕੂਲ ਸਾਦਿਕ ਦੇ ਉਦਘਾਟਨ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 06-03-2026
ਸਾਦਿਕ (ਫ਼ਰੀਦਕੋਟ), 5 ਮਾਰਚ (ਜਸਵੰਤ ਸਿੰਘ ਪੁਰਬਾ, ਆਰ. ਐਸ. ਧੁੰਨਾ)-ਦਸਮੇਸ਼ ਪਬਲਿਕ ਸਕੂਲ ਸਾਦਿਕ ਦੇ ਉਦਘਾਟਨ ਸਮੇਂ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ, ਇਲਾਕੇ ਦੇ ਪਤਵੰਤੇ ਸੱਜਣ, ਸਕੂਲੀ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਸਕੂਲ ਸਟਾਫ਼ ਦੇ ਮੈਂਬਰ ਵੀ ਸ਼ਾਮਿਲ ਹੋਏ | ਅਰਦਾਸ ਬੇਨਤੀ ਕਰਨ ਉਪਰੰਤ ਮੰਚ ਸੰਚਾਲਨ ਕਰਦਿਆਂ ਸੁਸਾਇਟੀ ਦੇ ਸਕੱਤਰ ਜਸਬੀਰ ਸਿੰਘ ਸੰਧੂ ਨੇ ਦੱਸਿਆ ਕਿ ਇਲਾਕੇ ਦੀ ਮੰਗ ਨੂੰ ਧਿਆਨ 'ਚ ਰੱਖਦਿਆਂ ਇਹ ਸਕੂਲ 6 ਏਕੜ ਜ਼ਮੀਨ 'ਤੇ ਬਣਾਇਆ ਗਿਆ ਹੈ, ਦੀ ਪੂਰੀ ਇਮਾਰਤ 'ਚ 75 ਕਮਰੇ ਬਣਾਏ ਗਏ ਹਨ ਤੇ ਇਮਾਰਤ ਹਰ ਪੱਖ ਜਿਵੇਂ ਭੁਚਾਲ, ਅੱਗਜਨੀ ਆਦਿ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਬੱਚਿਆਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਕੂਲ ਦਾ ਮਿਆਰ ਵੀ ਦੂਜੇ ਦਸਮੇਸ਼ ਸਕੂਲਾਂ ਦੇ ਮੁਕਾਬਲੇ ਦਾ ਹੋਵੇਗਾ ਤੇ ਸਿੱਖਿਆ ਦੇ ਖੇਤਰ 'ਚ ਆਪਣੀਆਂ ਨਵੀਂਆਂ ਪੁਲਾਘਾਂ ਪੁੱਟੇਗਾ | ਉਨ੍ਹਾਂ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਗੁਰਦੇਵ ਸਿੰਘ ਬਰਾੜ ਸੇਵਾ ਮੁਕਤ ਆਈ.ਏ.ਐਸ, ਡਾ. ਗੁਰਸੇਵਕ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਪਾਲ ਸਿੰਘ ਕੰਗ ਮੀਤ ਪ੍ਰਧਾਨ, ਸਵਰਨਜੀਤ ਸਿੰਘ ਗਿੱਲ ਖਜ਼ਾਨਚੀ, ਗੁਰਮੀਤ ਸਿੰਘ ਢਿੱਲੋਂ, ਬੂਟਾ ਸਿੰਘ ਢਿੱਲੋਂ ਦੋਵੇਂ ਐਗਜੈਕਟਿਵ ਮੈਂਬਰ, ਡਾ. ਐਸ. ਐਸ. ਬਰਾੜ ਮੈਂਬਰ, ਹਰਜੀਤ ਸਿੰਘ ਟਾਂਗਰੀ, ਇਕਬਾਲ ਸਿੰਘ, ਸੁਰਜੀਤ ਸਿੰਘ ਢਿੱਲੋਂ, ਬਲਜਿੰਦਰ ਸਿੰਘ ਧਾਲੀਵਾਲ, ਬੋਹੜ ਸਿੰਘ ਥਿੰਦ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੀਆਂ ਬਿਮਾਰੀਆਂ ਦੇ ਜਾਂਚ ਕੈਂਪ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਐਲਡਰਜ਼ ਸਰਵਿਸ ਸੁਸਾਇਟੀ ਵਲੋਂ ਅੱਖਾਂ ਦੀ ਜਾਂਚ ਸੰਬੰਧੀ ਕੈਂਪ ਅੱਜ
Ad Position 24