22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

'ਆਪਣਾ ਕਾਰੋਬਾਰ, ਆਪਣੀ ਪਹਿਚਾਣ' ਤਹਿਤ ਉੱਦਮੀ ਔਰਤਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 06-03-2026
ਕੋਟਕਪੂਰਾ, 5 ਮਾਰਚ (ਮੋਹਰ ਸਿੰਘ ਗਿੱਲ)-ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਗਰਵਾਲ ਧਰਮਸ਼ਾਲਾ ਕੋਟਕਪੂਰਾ ਵਿਖੇ ਪੰਜਾਬ ਸਰਕਾਰ ਵਲੋਂ ਉਲੀਕੇ ਗਏ 'ਆਪਣਾ ਕਾਰੋਬਾਰ, ਆਪਣੀ ਪਹਿਚਾਣ' ਪ੍ਰੋਗਰਾਮ ਤਹਿਤ 100 ਉਦਮੀ ਔਰਤਾਂ ਦਾ ਸਨਮਾਨ ਕੀਤਾ | ਸੰਧਵਾਂ ਨੇ ਮਹਿਲਾ ਉਦਮੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿਚ ਅੱਗੇ ਨਿਕਲ ਰਹੀਆਂ ਹਨ | ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹੈ ਅਤੇ ਵੱਖ-ਵੱਖ ਯੋਜਨਾਵਾਂ ਰਾਹੀਂ ਉਨ੍ਹਾਂ ਨੂੰ ਰੁਜ਼ਗਾਰ ਅਤੇ ਸਵੈ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ 'ਆਪਣਾ ਕਾਰੋਬਾਰ, ਆਪਣੀ ਪਹਿਚਾਣ' ਮੁਹਿੰਮ ਦਾ ਉਦੇਸ਼ ਔਰਤਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਅਤੇ ਉਸ ਨੂੰ ਸਫ਼ਲਤਾ ਪੂਰਵਕ ਅੱਗੇ ਵਧਾਉਣ ਲਈ ਉਤਸ਼ਾਹਿਤ ਕਰਨਾ ਹੈ, ਤਾਂ ਜੋ ਉਹ ਆਰਥਿਕ ਤੌਰ 'ਤੇ ਮਜ਼ਬੂਤ ਬਣ ਸਕਣ |
ਇਸ ਮੌਕੇ ਸੁਖਮੰਦਰ ਸਿੰਘ ਰੇਖੀ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਦਮਨਪ੍ਰੀਤ ਸਿੰਘ ਸੋਢੀ, ਮਨਪ੍ਰੀਤ ਸਿੰਘ ਧਾਲੀਵਾਲ ਪੀ ਆਰ ਓ, ਬੀ.ਡੀ. ਪੀ. ਓ ਕੋਟਕਪੂਰਾ ਵਿਕਾਸ ਸ਼ਰਮਾ, ਮਹਿਲਾ ਕੋਆਰਡੀਨੇਟਰ ਰਣਜੀਤ ਕੌਰ ਮੰਡ ਵਾਲਾ, ਪੂਨਮ ਰਾਣੀ, ਰਾਜਦੀਪ ਕੌਰ ਬਲਾਕ ਕੋਆਰਡੀਨੇਟਰ, ਜਸਪ੍ਰੀਤ ਕੌਰ ਕਲਿਆਣ, ਪ੍ਰਦੀਪ ਕੌਰ ਢਿੱਲੋਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜੈਤੋ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ 'ਚ ਮਨਾਇਆ ਹੋਲੀ ਦਾ ਤਿਉਹਾਰ
Ad Position 24