22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪਿੰਡ ਕੰਮੇਆਣਾ ਵਿਖੇ ਬਾਬਾ ਸ਼ੈਦੂ ਸ਼ਾਹ ਮੇਲੇ 'ਚ ਓਪਨ ਕਬੱਡੀ ਕੱਪ ਕਰਵਾਇਆ

Ad Position 21
No active advertisement
ਅਜੀਤ ਡੈਸਕ 06-03-2026
• ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ
ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਕੰਮੇਆਣਾ ਵਿਖੇ ਬਾਬਾ ਸ਼ੈਦੂ ਸ਼ਾਹ ਮੇਲੇ ਦੌਰਾਨ ਕਰਵਾਏ ਗਏ ਓਪਨ ਕਬੱਡੀ ਕੱਪ 'ਚ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ | ਸ: ਸੰਧਵਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ | ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਹੋਣ ਵਾਲੇ ਖੇਡ ਮੇਲੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਤੇ ਨਸ਼ਿਆਂ ਤੋਂ ਦੂਰ ਰੱਖਣ ਵਿਚ ਸਹਾਇਕ ਸਾਬਤ ਹੁੰਦੇ ਹਨ |
ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਰੂਹ ਨਾਲ ਜੁੜੀ ਖ਼ੇਡ ਹੈ ਤੇ ਇਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਖਾਸ ਉਪਰਾਲੇ ਕੀਤੇ ਜਾ ਰਹੇ ਹਨ | ਸਪੀਕਰ ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਗਰਾਉਂਡ 'ਚ ਖ਼ੇਡਦਾ ਦੇਖ ਕੇ ਮਾਣ ਮਹਿਸੂਸ ਹੁੰਦਾ ਹੈ | ਪਿੰਡ ਕੰਮੇਆਣਾ ਵਿਖੇ ਖੇਡ ਸਟੇਡੀਅਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਥੋੜੇ ਸਮੇਂ ਬਾਅਦ ਪਿੰਡ ਵਿਚ 1.50 ਕਰੋੜ ਦੀ ਲਾਗਤ ਨਾਲ ਹਸਪਤਾਲ ਵੀ ਬਣਾ ਕੇ ਦਿੱਤਾ ਜਾਵੇਗਾ | ਉਨ੍ਹਾਂ ਕਮੇਟੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਧਾਰਮਿਕ ਮੇਲਿਆਂ ਨਾਲ ਖੇਡ ਮੁਕਾਬਲੇ ਕਰਵਾਉਣ ਦੀ ਪ੍ਰੰਪਰਾ ਸਾਡੀ ਸੰਸਕਿ੍ਤਕ ਵਿਰਾਸਤ ਨੂੰ ਮਜ਼ਬੂਤ ਕਰਦੀ ਹੈ | ਉਨ੍ਹਾਂ ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਇਨਾਮ ਵੰਡੇ ਅਤੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਉਪਲਬਧੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੈਰੀ ਵੜਿੰਗ, ਜਗਜੀਤ ਸਿੰਘ ਸਰਪੰਚ ਖਾਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ 'ਚ 'ਰੰਗ-ਏ-ਭਾਰਤ ਫ਼ੈਸਟ' ਬੈਨਰ ਹੇਠ ਸਮਾਗਮ ਕਰਵਾਇਆ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24