ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਹੋਲੀ ਦਾ ਤਿਉਹਾਰ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ | ਸਕੂਲ ਕੈਂਪਸ ਰੰਗਾ ਨਾਲ ਰੰਗਿਆ ਹੋਇਆ ਸੀ ਤੇ ਵਿਦਿਆਰਥੀਆਂ ਤੇ ਅਧਿਆਪਕਾਂ ਦੋਵਾਂ ਨੇ ਇਸ ਤਿਉਹਾਰ ਦਾ ਆਨੰਦ ਮਾਣਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਹੋਲੀ ਦੇ ਗੀਤ, ਨਾਚ ਤੇ ਕਵਿਤਾਵਾਂ ਪੇਸ਼ ਕੀਤੀਆਂ | ਰੰਗੀਨ ਕੱਪੜਿਆਂ 'ਚ ਸਜੇ ਛੋਟੇ ਬੱਚਿਆਂ ਨੇ ਸਾਰਿਆਂ ਨੂੰ ਮੋਹਿਤ ਕਰ ਦਿੱਤਾ | ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਅਕਾਦਮਿਕ ਵਿਨੋਦ ਕੁਮਾਰ ਵਰਮਾ ਤੇ ਪਿ੍ੰਸੀਪਲ ਨੀਲਮ ਕੁਮਾਰੀ ਵਰਮਾ ਨੇ ਵੀ ਬੱਚਿਆਂ ਨੂੰ ਤਿਉਹਾਰ ਦੀ ਇਤਿਹਾਸਕ ਤੇ ਸੱਭਿਆਚਾਰਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਸਕੂਲ ਪਿ੍ੰਸੀਪਲ ਨੇ ਕਿਹਾ ਕਿ ਹੋਲੀ ਪਿਆਰ, ਭਾਈਚਾਰੇ ਅਤੇ ਏਕਤਾ ਦਾ ਪ੍ਰਤੀਕ ਹੈ | ਸਮਾਗਮ ਵਿਚ ਸਾਰੇ ਵਿਦਿਆਰਥੀਆਂ ਤੇ ਸਟਾਫ਼ ਨੇ ਇਕ ਦੂਜੇ ਨੂੰ ਗੁਲਾਬ ਦੇ ਫੁੱਲਾਂ ਨਾਲ ਵਧਾਈ ਦਿੱਤੀ |