22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਆਸ਼ਾ ਵਰਕਰਜ਼ ਫੈਸੀਲਿਟੇਟਰ ਯੂਨੀਅਨ ਨੇ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 06-03-2026
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਹਰਮਹਿੰਦਰ ਪਾਲ)-ਆਸ਼ਾ ਵਰਕਰਜ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੀ ਚੇਅਰਮੈਨ ਸੁਖਵਿੰਦਰ ਕੌਰ ਸੁਖੀ ਦੀ ਅਗਵਾਈ ਹੇਠ ਜ਼ਿਲ੍ਹਾ ਆਗੂ ਸਵਰਨਜੀਤ ਕੌਰ ਹਰਾਜ, ਖ਼ਜ਼ਾਨਚੀ ਸਵਰਨਜੀਤ ਕੌਰ ਸਰਾਏਨਾਗਾ, ਅਮਰਜੀਤ ਕੌਰ ਖੋਖਰ, ਸੁਖਜੀਤ ਕੌਰ ਸਰਾਏਨਾਗਾ, ਅਮਰਜੀਤ ਕੌਰ ਰਣ ਸਿੰਘ ਵਾਲਾ ਨੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਦਿਆਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ | ਉਨ੍ਹਾਂ ਮੰਗ ਕੀਤੀ ਕਿ 10 ਸਾਲ ਦੀ ਸੇਵਾ ਪੂਰੀ ਕਰ ਚੁੱਕੀਆਂ ਸਮੂਹ ਵਰਕਰਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਘੱਟੋ-ਘੱਟ 26 ਹਜ਼ਾਰ ਰੁਪਏ ਦੇ ਕੇ ਰੈਗੂਲਰ ਕੀਤਾ ਜਾਵੇ, ਕੱਟੇ ਭੱਤੇ ਤੁਰੰਤ ਬਹਾਲ ਕੀਤੇ ਜਾਣ, ਸੇਵਾ ਮੁਕਤ ਹੋਣ ਸਮੇਂ ਹਰਿਆਣਾ ਦੀ ਤਰਜ਼ 'ਤੇ ਸਹਾਇਤਾ ਫ਼ੰਡ 5 ਲੱਖ ਰੁਪਏ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ, ਪਰ ਅਜੇ ਤੱਕ ਕੋਈ ਮੰਗ ਪੂਰੀ ਨਹੀਂ ਕੀਤੀ | ਜੇਕਰ ਹੁਣ ਵੀ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਵੱਡਾ ਸੰਘਰਸ਼ ਕਰਨ ਵਾਸਤੇ ਮਜ਼ਬੂਰ ਹੋਣਗੀਆਂ | ਏ.ਡੀ.ਸੀ. ਨੇ ਵਫ਼ਦ ਪਾਸੋਂ ਮੰਗ ਪੱਤਰ ਪ੍ਰਾਪਤ ਕਰਕੇ ਮੁੱਖ ਮੰਤਰੀ ਨੂੰ ਭੇਜਣ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ 'ਚ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਜਟਾਣਾ ਚੇਅਰਮੈਨ ਤੇ ਮਨਦੀਪ ਕੌਰ ਮੋਰਾਂਵਾਲੀ ਵਾਈਸ ਚੇਅਰਪਰਸਨ ਬਣੇ ਅਗਲੀ ਖ਼ਬਰ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24