05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 08-03-2026

ਫ਼ਰੀਦਕੋਟ, 7 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਚਾਕੀ ਖੁਰਦ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਪਿੰਡਾਂ ਵਿਚ ਗਸ਼ਤ ਤੇ ਚੈਕਿੰਗ ਕਰ ਰਹੇ ਸਨ ਤਾਂ ਪਿੰਡ ਮਚਾਕੀ ਖੁਰਦ ਤੋਂ ਬਲਰਾਜ ਸਿੰਘ ਉਰਫ਼ ਬਾਜ ਪੁੱਤਰ ਮੇਜਰ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 15 ਪਾਬੰਦੀਸ਼ੂਦਾ ਨਸ਼ੇ ਦੀਆਂ ਚਿਟੇ ਰੰਗ ਦੀਆਂ ਖੁਲੀਆਂ ਗੋਲੀਆਂ ਬਰਾਮਦ ਕੀਤੀਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਛੱਪੜ 'ਚ ਡਿੱਗਣ ਨਾਲ 5 ਸਾਲ ਦੇ ਬੱਚੇ ਦੀ ਮੌਤ ਅਗਲੀ ਖ਼ਬਰ ਨਾਜਾਇਜ਼ ਅਸਲ੍ਹੇ ਸਮੇਤ ਇਕ ਕਾਬੂ
Ad Position 24
No active advertisement