05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

6 ਗਰਾਮ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 08-03-2026
ਕੋਟਕਪੂਰਾ, 7 ਮਾਰਚ (ਮੋਹਰ ਸਿੰਘ ਗਿੱਲ)-ਹੌਲਦਾਰ ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਕੋਟਕਪੂਰਾ ਦਾਣਾ ਮੰਡੀ ਦੇ ਅੰਦਰ ਸ਼ੈਡ ਕੋਲ ਪੁੱਜੇ ਤਾਂ ਇਕ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਲੋਅਰ ਦੀ ਸੱਜੀ ਜੇਬ ਵਿਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਕੱਢ ਕੇ ਹੇਠਾਂ ਸੁੱਟ ਦਿੱਤਾ | ਪੁਲਿਸ ਪਾਰਟੀ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ | ਉਪਰੰਤ ਉਸ ਵਲੋਂ ਸੁੱਟੀ ਲਿਫ਼ਾਫ਼ੀ ਨੂੰ ਚੈਕ ਕੀਤਾ ਤਾਂ 6 ਗਰਾਮ ਹੈਰੋਇਨ ਸਮੇਤ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਸਮੇਤ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਹਰੀਸ਼ ਕੁਮਾਰ ਹੈਪੀ ਵਾਸੀ ਜੈਤੋ ਰੋਡ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਕਿਸਾਨ ਜਾਗਿ੍ਤੀ ਯਾਤਰਾ ਦਾ ਬਾਜਾਖਾਨਾ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ
Ad Position 24
No active advertisement