ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਬਾਰ ਰੂਮ ਵਿਖੇ ਅੰਤਰਰਾਸ਼ਟਰੀ ਮਹਿਲਾ ਮਨਾਇਆ ਗਿਆ | ਇਸ ਮੌਕੇ ਨਿਆਇਕ ਅਧਿਕਾਰੀ ਤੇ ਬਾਰ ਦੇ ਮੈਂਬਰ ਮੌਜੂਦ ਸਨ | ਇਸ ਮੌਕੇ ਕਾਨੂੰਨੀ ਪੇਸ਼ੇ ਵਿਚ ਔਰਤਾਂ ਦੇ ਯੋਗਦਾਨ ਤੇ ਉਪਲਬਧੀਆਂ ਦੀ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਐਡਵੋਕੇਟ ਸ਼ੁਭਮ ਸ਼ਰਮਾ ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਤੇ ਐਡਵੋਕੇਟ ਧਲਵੰਤ ਸਿੰਘ ਉਪਲ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਨੇ ਨਿਆਇਕ ਅਧਿਕਾਰੀਆਂ ਤੇ ਬਾਰ ਦੀਆਂ ਮਹਿਲਾ ਮੈਂਬਰਾਂ ਨਾਲ ਮਿਲ ਕੇ ਮਹਿਲਾ ਦਿਵਸ ਮਨਾਇਆ | ਇਸ ਮੌਕੇ ਬਾਰ ਦੀਆਂ ਮਹਿਲਾ ਮੈਂਬਰਾਂ ਦੇ ਯੋਗਦਾਨ ਤੇ ਸਮਰਪਣ ਦੀ ਸਰਾਹਨਾ ਕੀਤੀ ਗਈ | ਸਮਾਗਮ ਦੇ ਅੰਤ 'ਚ ਸਾਰੀਆਂ ਔਰਤਾਂ ਨੂੰ ਉਨ੍ਹਾਂ ਦੀ ਕਾਮਯਾਬੀ ਤੇ ਉਨਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |