06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਯੂ. ਪੀ. ਐਸ. ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਸੁਨਾਵਰਦੀਪ ਸਿੰਘ ਦਾ ਡੀ.ਸੀ ਨੇ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 10-03-2026
ਫ਼ਰੀਦਕੋਟ, 9 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਹੋਣਹਾਰ ਨੌਜਵਾਨ ਸੁਨਾਵਰਦੀਪ ਸਿੰਘ ਨੇ ਯੂਪੀਐਸਸੀ ਸਿਵਲ ਸਰਵਿਸਿਜ਼ ਇਮਤਿਹਾਨ 2025 ਵਿਚ ਆਲ ਇੰਡੀਆ ਰੈਂਕ 76ਵਾਂ ਹਾਸਿਲ ਕਰਕੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਪੂਨਮਦੀਪ ਕੌਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਨਾਵਰਦੀਪ ਸਿੰਘ ਦੇ ਪਿਤਾ ਡਾ. ਕੁਲਦੀਪ ਸਿੰਘ ਡਾਇਰੈਕਟਰ ਖੇਤੀਬਾੜੀ ਵਿਭਾਗ ਅਤੇ ਮਾਤਾ ਪ੍ਰੋਫ਼ੈਸਰ ਗਗਨਦੀਪ ਕੌਰ ਸਰਕਾਰੀ ਬਿ੍ਜਿੰਦਰਾ ਕਾਲਜ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸੁਨਾਵਰਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸਫਲਤਾ ਜ਼ਿਲ੍ਹੇ ਦੇ ਹੋਰ ਨੌਜਵਾਨਾਂ ਲਈ ਪ੍ਰੇਰਣਾ ਸਰੂਪ ਹੈ | ਉਨ੍ਹਾਂ ਕਿਹਾ ਕਿ ਲਗਨ, ਮਿਹਨਤ ਅਤੇ ਦਿ੍ੜ ਨਿਸ਼ਚੇ ਨਾਲ ਕੋਈ ਵੀ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ | ਜ਼ਿਕਰਯੋਗ ਹੈ ਕਿ 26 ਸਾਲਾ ਸੁਨਾਵਰਦੀਪ ਸਿੰਘ ਫ਼ਰੀਦਕੋਟ ਜ਼ਿਲ੍ਹੇ ਨਾਲ ਸੰਬੰਧਿਤ ਹਨ ਅਤੇ ਉਨ੍ਹਾਂ ਨੇ ਸਿੰਬਾਇਓਸਿਸ ਯੂਨੀਵਰਸਿਟੀ, ਪੁਣੇ ਤੋਂ ਮਕੈਨਿਕਲ ਇੰਜੀਨੀਅਰਿੰਗ ਕੀਤੀ ਹੈ | ਇਹ ਉਨ੍ਹਾਂ ਦੀ ਤੀਜੀ ਕੋਸ਼ਿਸ਼ ਸੀ ਜਿਸ ਵਿਚ ਉਨ੍ਹਾਂ ਨੇ ਆਲ ਇੰਡੀਆ ਰੈਂਕ 76ਵਾਂ ਪ੍ਰਾਪਤ ਕੀਤਾ ਹੈ | ਇਸ ਤੋਂ ਪਹਿਲਾਂ ਉਹ ਪੰਜਾਬ ਕੋਆਪ੍ਰੇਟਿਵਜ਼ ਵਿਭਾਗ ਵਿਚ ਗ੍ਰੇਡ-ਬੀ ਇੰਸਪੈਕਟਰ ਵਜੋਂ ਸੇਵਾ ਨਿਭਾਅ ਰਹੇ ਸਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਇਸ ਉਪਲਬਧੀ 'ਤੇ ਮਾਣ ਹੈ ਤੇ ਉਮੀਦ ਜਤਾਈ ਕਿ ਉਹ ਭਵਿੱਖ ਵਿਚ ਦੇਸ਼ ਦੀ ਸੇਵਾ ਕਰਦਿਆਂ ਲੋਕਾਂ ਦੀ ਭਲਾਈ ਲਈ ਮਹੱਤਵਪੂਰਨ ਯੋਗਦਾਨ ਪਾਉਣਗੇ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਕੇ ਨਕਦੀ ਖੋਹੀ, ਦੋ ਨਾਮਜ਼ਦ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਮਹਿਲਾ ਦਿਵਸ ਮਨਾਇਆ
Ad Position 24