06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਿਨਾਂ ਪਰਚੀ ਅਤੇ ਮੁਫ਼ਤ ਬਣਾਏ ਜਾ ਰਹੇ ਹਨ ਸਿਹਤ ਬੀਮਾ ਯੋਜਨਾ ਕਾਰਡ-ਡੀ. ਸੀ.

Ad Position 21
No active advertisement
ਅਜੀਤ ਡੈਸਕ 10-03-2026
ਫ਼ਰੀਦਕੋਟ, 9 ਮਾਰਚ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 157 ਸੀ. ਐਸ. ਸੀ. ਸੈਂਟਰਾਂ 'ਤੇ ਜਾ ਕੇ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਤਹਿਤ ਆਪਣੇ ਸਿਹਤ ਕਾਰਡ ਬਿਲਕੁਲ ਮੁਫ਼ਤ ਬਣਾਏ ਜਾ ਰਹੇ ਹਨ ਤੇ ਕਿਸੇ ਨੂੰ ਵੀ ਕਿਸੇ ਤਰ੍ਹਾਂ ਫ਼ੀਸ ਦੀ ਅਦਾਇਗੀ ਨਾ ਕੀਤੀ ਜਾਵੇ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ 157 ਸੀ.ਐਸ.ਸੀ ਸੈਂਟਰ ਦੇ ਬਾਹਰ ਸਿਹਤ ਬੀਮਾ ਯੋਜਨਾ ਬਣਾਉਣ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਪਿੰਡਾਂ ਵਿਚ ਹਫ਼ਤਾਵਾਰੀ ਕੈਂਪ ਲਗਾ ਕੇ ਵੀ ਲੋਕਾਂ ਦੇ ਸਿਹਤ ਬੀਮਾ ਕਾਰਡ ਤਿਆਰ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਹੁਣ ਸਿਹਤ ਬੀਮਾ ਕਾਰਡ ਬਣਾਉਣ ਲਈ ਕੋਈ ਵੀ ਪਰਚੀ ਦੀ ਜ਼ਰੂਰਤ ਨਹੀਂ ਹੈ | ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ ਨੇ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 157 ਸੀ.ਐਸ.ਸੀ. ਸੈਂਟਰਾਂ ਤੇ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਵਿਚ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਸਿਹਤ ਬੀਮਾ ਕਾਰਡ ਬਣ ਗਏ ਹਨ, ਉਨ੍ਹਾਂ ਦਾ ਸਰਕਾਰੀ ਤੇ ਇੰਨਪੈਲਨਡ ਹਸਪਤਾਲਾਂ ਵਿਚ ਇਲਾਜ ਬਿਲਕੁਲ ਮੁਫਤ ਵਿਚ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਕੋਈ ਵੀ ਪੈਸਾ ਨਹੀਂ ਲੱਗੇਗਾ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਸੁਚੇਤ ਰਹਿਣ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ- ਜਗਜੀਤ ਸਿੰਘ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਬਜਟ ਨੇ ਮੁਲਾਜ਼ਮਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ-ਬੂਟਾ ਸਿੰਘ ਵਾਕਫ਼
Ad Position 24