06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨ ਮਹਾਂ ਪੰਚਾਇਤ ਕਰਵਾਈ

Ad Position 21
No active advertisement
ਅਜੀਤ ਡੈਸਕ 10-03-2026
ਸਾਦਿਕ, 9 ਮਾਰਚ (ਆਰ. ਐਸ. ਧੁੰਨਾ)-ਕਿਸਾਨੀ ਮੁੱਦਿਆਂ ਨੂੰ ਹੱਲ ਕਰਵਾਉਣ ਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂੰ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਵਲੋਂ ਪਿੰਡ ਡੋਡ ਦੇ ਗੁਰਦੁਆਰਾ ਸਾਹਿਬ ਵਿਖੇ ਵਿਖੇ ਕਰਵਾਈ ਗਈ ਕਿਸਾਨ ਮਹਾਂ ਪੰਚਾਇਤ ਵਿਚ ਸ਼ਾਮਿਲ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਦੀਆਂ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਹਾ ਕਿ ਕਿਸਾਨੀ ਖੇਤਰ ਨੂੰ ਹਰ ਪਾਸਿਉਂ ਪੈ ਰਹੀਆਂ ਮਾਰਾਂ ਤੋਂ ਬਚਾਉਣ ਲਈ ਸਮੂਹ ਕਿਸਾਨਾਂ ਦੀ ਇੱਕਜੁੱਟਤਾ ਜ਼ਰੂਰੀ ਹੈ ਤਾਂ ਹੀ ਅਸੀਂ ਆਪਣੇ ਹੱਕਾਂ ਦੀ ਜਲਦੀ ਬਹਾਲੀ ਕਰਵਾ ਸਕਦੇ ਹਾਂ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਕਲੀ ਦੁੱਧ ਦੀ ਵਿਕਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਜਿਸ ਕਰਕੇ ਛੋਟੇ ਦੁੱਧ ਪਾਲਕ ਕਿਸਾਨਾਂ ਦਾ ਧੰਦਾ ਚੌਪਟ ਹੋ ਰਿਹਾ ਹੈ ਕਿਉਂਕਿ ਪੰਜਾਬ ਦੇ ਕਿਸਾਨ ਡੇਅਰੀ ਫਾਰਮਿੰਗ ਨੂੰ ਸਹਾਇਕ ਧੰਦੇ ਵਜੋਂ ਚਲਾ ਰਹੇ ਹਨ ਪਰ ਨਕਲੀ ਦੁੱਧ ਦੀ ਵਿਕਰੀ ਨੇ ਦੁੱਧ ਉਤਪਾਦਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਇਸ ਲਈ ਇਸ ਸਹਾਇਕ ਧੰਦੇ ਨੂੰ ਬਚਾਉਣ ਲਈ ਨਕਲੀ ਦੁੱਧ ਦੀ ਵਿਕਰੀ ਬੰਦ ਹੋਣੀ ਬਹੁਤ ਜ਼ਰੂਰੀ ਹੈ | ਸੂਬਾ ਪ੍ਰਧਾਨ ਨੇ ਕਿਸਾਨੀ ਕਰਜ਼ਿਆਂ ਦੀ ਮੁਆਫ਼ੀ ਸੰਬੰਧੀ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਤੋਂ ਕਿਸਾਨਾਂ ਨੇ ਜੋ ਕਰਜ਼ੇ ਲਏ ਹਨ ਨੂੰ ਵੀ ਮੁਆਫ਼ ਕੀਤਾ ਜਾਵੇ, ਬਿਜਲੀ ਸੋਧ ਬਿੱਲ ਜੋ ਸਰਕਾਰ ਲਿਆ ਰਹੀ ਹੈ, ਦਾ ਵੀ ਜਥੇਬੰਦੀ ਵਿਰੋਧ ਕਰਦੀ ਹੈ ਤੇ ਚਿੱਪ ਵਾਲੇ ਮੀਟਰ ਨਹੀਂ ਗਰੀਬ ਲੋਕਾਂ ਨੂੰ ਰੋਜ਼ਗਾਰ ਦੇਣ ਲਈ ਮਨਰੇਗਾ ਮਜ਼ਦੂਰਾਂ ਦੇ ਹੱਕ 'ਚ ਅਵਾਜ਼ ਬੁਲੰਦ ਕਰਨ, ਬਿਜਲੀ ਸੋਧ ਬਿੱਲ ਦਾ ਵਿਰੋਧ ਅਤੇ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਖੇਤੀ ਸਬੰਧੀ ਅਮਰੀਕਾ ਨਾਲ ਜੋ ਸਮਝੌਤਾ ਕੀਤਾ ਹੈ, ਉਸ ਨੂੰ ਇੰਨ ਬਿੰਨ ਲੋਕਾਂ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੇ ਭਰਮ ਭੁਲੇਖੇ ਦੂਰ ਹੋ ਸਕਣ ਕਿਉਂਕਿ ਅਮਰੀਕਾ ਤੇ ਭਾਰਤ ਦੇ ਖੇਤੀ ਮੰਤਰੀਆਂ ਦੇ ਬਿਆਨਾਂ ਨੇ ਕਿਸਾਨਾਂ ਨੂੰ ਫਿਕਰਾਂ 'ਚ ਪਾਇਆ ਹੋਇਆ ਹੈ ਤੇ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣ ਦੀਆਂ ਚਾਲਾਂ ਚੱਲ ਕੇ ਕਿਸਾਨਾਂ ਨੂੰ ਖੇਤੀ ਤੋਂ ਵਾਂਝੇ ਕਰਨਾ ਚਾਹੁੰਦੀ ਹੈ ਜਿਸ ਨੂੰ ਸੰਯੁਕਤ ਕਿਸਾਨ ਮੋਰਚਾ ਬਿਲਕੁਲ ਸਹਿਣ ਨਹੀਂ ਕਰੇਗਾ ਤੇ ਕਿਸਾਨੀ ਨੂੰ ਬਚਾਉਣ ਲਈ ਹਰ ਸੰਘਰਸ਼ ਕਰਨ ਲਈ ਤਿਆਰ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਹੱਕੀਂ ਮੰਗਾਂ ਮਨਵਾਉਣ ਲਈ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਤਾਂ ਜੋ ਆਪਾਂ ਆਪਣੀਆਂ ਜ਼ਮੀਨਾਂ ਦੀ ਰਖਵਾਲੀ ਕਰ ਸਕੀਏ | ਇਸ ਮੌਕੇ ਵੀਰਪਾਲ ਸਿੰਘ ਢਿੱਲੋਂ ਸਕੱਤਰ ਪੰਜਾਬ, ਸੁਰਜੀਤ ਸਿੰਘ ਕਾਨਿਆਂਵਾਲੀ ਸਕੱਤਰ ਜਨਰਲ ਪੰਜਾਬ, ਜਸਪਿੰਦਰ ਸਿੰਘ ਸੰਧੂ ਮੈਂਬਰ ਅਨੁਸ਼ਾਸਨੀ ਕੇਮਟੀ ਪੰਜਾਬ, ਸ਼ਮਸ਼ੇਰ ਸਿੰਘ ਜਲਾਲੇਆਣਾ ਜ਼ਿਲ੍ਹਾ ਪ੍ਰਧਾਨ, ਵਜੀਰ ਸਿੰਘ ਡੋਡ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਜਗਦੀਪ ਸਿਘ ਜਨੇਰੀਆਂ, ਅਮਨਦੀਪ ਸਿੰਘ ਖਾਲਸਾ, ਬਲਤੇਜ ਸਿੰਘ ਮਚਾਕੀ, ਰਾਜਾ ਝੋਕ ਸਰਕਾਰੀ, ਗੁਰਮੀਤ ਸਿੰਘ ਕੋਹਾਰਵਾਲਾ ਅਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੀ ਧੱਕੇਸ਼ਾਹੀ ਖ਼ਿਲਾਫ਼ ਲੱਖੇਵਾਲੀ ਵਾਸੀਆਂ ਨੇ ਖੋਲਿ੍ਹਆ ਮੋਰਚਾ ਅਗਲੀ ਖ਼ਬਰ ਨਿੱਜੀ ਵਿਵਾਦ ਨੂੰ ਲੈ ਕੇ ਹੋਏ ਕਤਲ ਮਾਮਲੇ 'ਚ ਪੁਲਿਸ ਵਲੋਂ ਦੋਸ਼ੀ ਕਾਬੂ
Ad Position 24