06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੀ. ਯੂ. ਰਿਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮਾਂਤਰੀ ਔਰਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 10-03-2026
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਲੋਂ ਕੌਮਾਂਤਰੀ ਔਰਤ ਦਿਵਸ ਮਨਾਇਆ ਗਿਆ | ਸਮਾਗਮ 'ਚ ਭੀਮ ਰਾਓ ਅੰਬੇਡਕਰ ਲਾਅ ਯੂਨੀਵਰਸਿਟੀ ਜੈਪੁਰ ਦੀ ਵਾਈਸ ਚਾਂਸਲਰ ਪ੍ਰੋ. ਨਿਸ਼ਠਾ ਜਸਵਾਲ ਤੇ ਸ੍ਰੀ ਮੁਕਤਸਰ ਸਾਹਿਬ ਦੀ ਜੁਡੀਸ਼ੀਅਲ ਕੋਰਟ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਕੁਮਾਰ, ਐਡੀਸ਼ਨਲ ਸੈਸ਼ਨ ਜੱਜ ਸ੍ਰੀਮਤੀ ਅੰਮਿ੍ਤਾ ਸਿੰਘ ਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਹਿਮਾਂਸ਼ੂ ਅਰੋੜਾ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦਾ ਆਗਾਜ਼ ਪ੍ਰੋ. ਮਨੀਸ਼ ਕੁਮਾਰ ਜ਼ਿੰਦਲ ਵਲੋਂ ਸਾਰੇ ਮਹਿਮਾਨਾਂ ਤੇ ਹਾਜ਼ਰੀਨ ਨੂੰ ਜੀ ਆਇਆ ਆਖ ਕੇ ਕੀਤਾ ਗਿਆ | ਆਪਣੇ ਸੰਬੋਧਨ ਦੌਰਾਨ ਪ੍ਰੋ. ਨਿਸ਼ਠਾ ਜਸਵਾਲ ਨੇ ਸਮਾਜ ਵਿਚ ਔਰਤਾਂ ਦੀ ਸਮਾਨਤਾ ਤੇ ਬਰਾਬਰੀ ਦੇ ਅਧਿਕਾਰਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ | ਇਸ ਤੋਂ ਇਲਾਵਾ ਅੰਮਿ੍ਤਾ ਸਿੰਘ ਨੇ ਔਰਤਾਂ ਦੇ ਹਿੱਤਾਂ ਦੀ ਰੱਖਿਆ ਨਾਲ ਸੰਬੰਧਿਤ ਕੋਰਟਾਂ ਦੇ ਕਈ ਮਹੱਤਵਪੂਰਨ ਤੇ ਇਤਿਹਾਸਕ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਕੁਮਾਰ ਨੇ ਲੋਕ ਅਦਾਲਤਾਂ ਦੀ ਮਹੱਤਤਾ ਤੇ ਔਰਤਾਂ ਦੇ ਕਾਨੂੰਨੀ ਹੱਕਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਪ੍ਰੋਗਰਾਮ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਡਾ. ਇੰਦਰਜੋਤ ਕੌਰ ਨੇ ਨਿਭਾਈ ਅਤੇ ਜੋ ਕਿ ਇਸ ਸਮਾਗਮ ਦੀ ਕਨਵੀਨਰ ਵੀ ਸਨ, ਉਨ੍ਹਾਂ ਨੇ ਆਪਣੀ ਲਿਖੀ ਇਕ ਕਵਿਤਾ ਰਾਹੀਂ ਧੀਆਂ ਨੂੰ ਜਾਇਦਾਦ ਵਿਚ ਹੱਕ ਸਿਰਫ਼ ਕਾਨੂੰਨਾਂ ਵਿਚ ਹੀ ਨਹੀਂ, ਸਗੋਂ ਅਸਲ ਜ਼ਿੰਦਗੀ ਵਿਚ ਵੀ ਦੇਣ ਲਈ ਸਭ ਨੂੰ ਪ੍ਰੇਰਿਤ ਕੀਤਾ | ਇਸ ਤੋਂ ਇਲਾਵਾ ਹੋਰ ਕਨਵੀਨਰਾਂ ਡਾ. ਮਨਪ੍ਰੀਤ ਕੌਰ, ਹਰਵਿੰਦਰਪਾਲ ਕੌਰ ਤੇ ਰਣਵੀਰ ਸਿੰਘ ਨੇ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ | ਪ੍ਰੋਗਰਾਮ ਦੇ ਅੰਤ ਵਿਚ ਡਾ. ਗੁਰਪਾਲ ਸਿੰਘ ਵਲੋਂ ਸਾਰੇ ਮਹਿਮਾਨਾਂ ਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ |
ਇਸ ਮੌਕੇ ਪ੍ਰੋਫ਼ੈਸਰ ਸੁਜਿਤ ਲਹਿਰੀ, ਪ੍ਰੋ. ਗੁਰਜਸਵਿੰਦਰ ਸਿੰਘ, ਹਰਦੀਪ ਸਿੰਘ, ਡਾ. ਮਨਜੀਤ ਕੌਰ, ਵੀਰਪਾਲ ਕੌਰ, ਡਾ. ਸ਼ਰਨਦੀਪ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ. ਜੀ. ਐੱਮ. ਕਾਲਜ ਮੋਹਲਾਂ ਵਿਖੇ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਜਸਮਨ ਸੰਧੂ ਕਾਨਿਆਂਵਾਲੀ ਦੀ ਭਾਰਤ ਦੀ ਥ੍ਰੋ ਬਾਲ ਟੀਮ ਲਈ ਚੋਣ
Ad Position 24