06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਸਰਕਾਰ ਦੇ ਬਜਟ ਤੋਂ ਪੈਨਸ਼ਨਰ ਤੇ ਮੁਲਾਜ਼ਮ ਵਰਗ ਨਿਰਾਸ਼

Ad Position 21
No active advertisement
ਅਜੀਤ ਡੈਸਕ 10-03-2026
ਮਲੋਟ, 9 ਮਾਰਚ (ਪਾਟਿਲ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਤਾਜ਼ਾ ਬਜਟ 'ਤੇ ਪੈਨਸ਼ਨਰਾਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ | ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਹਿੰਮਤ ਸਿੰਘ ਤੇ ਵੱਖ-ਵੱਖ ਜਥੇਬੰਦੀਆਂ ਦੇ ਅਧਿਆਪਕ ਆਗੂ ਕੀਮਤ ਚਰਾਇਆ, ਗੁਰਪ੍ਰੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਬਰਾੜ ਤੇ ਬੀਰਬਲ ਹਾਂਡਾ ਨੇ ਬਜਟ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੋਈ ਵੀ ਵੱਡਾ ਐਲਾਨ ਨਹੀਂ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਇਹ ਸਰਕਾਰ ਦਾ ਪੰਜ ਸਾਲਾਂ ਦੀ ਟਰਮ ਦਾ ਆਖ਼ਰੀ ਬਜਟ ਸੀ ਤੇ ਮੁਲਾਜ਼ਮ ਵਰਗ ਨੂੰ ਆਸ ਸੀ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਤੇ ਬਣਦਾ 19 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇਗਾ, ਪਰ ਬਜਟ ਵਿਚ ਇਸ ਸੰਬੰਧੀ ਕੋਈ ਵੀ ਐਲਾਨ ਨਾ ਹੋਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਿਰਾਸ਼ਾ ਹੱਥ ਲੱਗੀ ਹੈ | ਆਗੂਆਂ ਨੇ ਕਿਹਾ ਕਿ ਮਹਿੰਗਾਈ ਭੱਤੇ ਸੰਬੰਧੀ ਮਾਣਯੋਗ ਸੁਪਰੀਮ ਕੋਰਟ ਵੀ ਇਹ ਸਪੱਸ਼ਟ ਕਰ ਚੁੱਕੀ ਹੈ ਕਿ ਡੀ.ਏ. ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਹੱਕ ਹੈ, ਫ਼ਿਰ ਵੀ ਸਰਕਾਰ ਨੇ ਲਗਭਗ 5.5 ਲੱਖ ਪੈਨਸ਼ਨਰਾਂ ਤੇ 3.5 ਲੱਖ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ |
ਉਨ੍ਹਾਂ ਕਿਹਾ ਕਿ ਬਜਟ ਵਿਚ ਵਧਦੀ ਬੇਰੁਜ਼ਗਾਰੀ ਨੂੰ ਰੋਕਣ ਲਈ ਵੀ ਕੋਈ ਢੰਗ ਦੀ ਯੋਜਨਾ ਨਹੀਂ ਦੱਸੀ ਗਈ, ਜਦਕਿ ਰੁਜ਼ਗਾਰ ਦੀ ਮੰਗ ਕਰ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ | ਇਸ ਤੋਂ ਇਲਾਵਾ ਔਰਤਾਂ ਨੂੰ ਚੋਣ ਵਾਅਦੇ ਅਨੁਸਾਰ ਹਰ ਮਹੀਨੇ 1000 ਰੁਪਏ ਦੇਣ ਦੀ ਯੋਜਨਾ 'ਚ ਵੀ ਕਈ ਪਾਬੰਦੀਆਂ ਲਗਾ ਕੇ ਵੱਡੇ ਵਰਗ ਨੂੰ ਇਸ ਤੋਂ ਵਾਂਝਾ ਰੱਖਿਆ ਗਿਆ ਹੈ | ਆਗੂਆਂ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਲਗਦਾ ਹੈ ਇਹ ਬਜਟ ਦਿੱਲੀ ਵਿਚ ਤਿਆਰ ਹੋਇਆ | ਉਨ੍ਹਾਂ ਕਿਹਾ ਕਿ ਬਜਟ ਨਾਲ ਪੈਨਸ਼ਨਰਾਂ ਤੇ ਮੁਲਾਜ਼ਮ ਵਰਗ ਦੀਆਂ ਉਮੀਦਾਂ ਨੂੰ ਵੱਡੀ ਸੱਟ ਲੱਗੀ ਹੈ | ਉਨ੍ਹਾਂ ਸਾਰੇ ਵਰਗਾਂ ਨੂੰ ਆਉਣ ਵਾਲੇ ਸਮੇਂ ਵਿਚ ਵੱਡੇ ਪੱਧਰ 'ਤੇ ਸੰਘਰਸ਼ ਲਈ ਤਿਆਰ ਰਹਿਣ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਮਾਮਲੇ 'ਚ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ-ਮਾਮਲਾ ਦਰਜ
Ad Position 24