07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਲੋਕ ਸੰਘਰਸ਼ ਹਜ਼ੂਮ ਕਿਸਾਨ ਜਥੇਬੰਦੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 10-03-2026
ਜੈਤੋ, 9 ਮਾਰਚ (ਗੁਰਚਰਨ ਸਿੰਘ ਗਾਬੜੀਆ)-ਲੋਕ ਸੰਘਰਸ਼ ਹਜ਼ੂਮ ਕਿਸਾਨ ਜਥੇਬੰਦੀ ਦੀ ਮੀਟਿੰਗ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਗੁਰਦਿੱਤ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਅਜਿੱਤਗਿੱਲ ਸ਼ਾਮਿਲ ਹੋਏ | ਇਸ ਮੌਕੇ ਸੂਬਾ ਪ੍ਰਧਾਨ ਨੇ ਕਿਹਾ ਕਿ ਇਹ ਮੀਟਿੰਗ 3 ਏਜੰਡਿਆਂ 'ਤੇ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਆ ਰਹੀਆਂ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਕਿਸਾਨਾਂ ਅਤੇ ਮਜ਼ਦੂਰਾਂ 'ਤੇ ਹੋ ਰਹੀਆਂ ਗੈਰ ਕਾਨੂੰਨੀ ਕਾਰਵਾਈਆਂ ਨੂੰ ਤੁਰੰਤ ਠੱਲ੍ਹ ਪਾਉਣਾ ਚਾਹੀਦਾ ਹੈ | ਜਥੇਬੰਦੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਚਰਚਾ ਕੀਤੀ | ਜਥੇਬੰਦੀ ਵਲੋਂ 18 ਮਾਰਚ ਨੂੰ ਗੁਰਦੁਆਰਾ ਗੁਰੂ ਕੇ ਢਾਬ ਵਿਖੇ ਮੀਟਿੰਗ ਰੱਖੀ ਗਈ ਹੈ | ਜਿਸ ਵਿਚ ਕਿਸਾਨੀ ਸੰਘਰਸ਼ਾਂ ਦੀ ਵਿਉਂਤਬੰਦੀ ਕੀਤੀ ਜਾਵੇਗੀ | ਮੀਟਿੰਗ 'ਚ ਕਿਸਾਨ ਸ਼ਰਨਜੀਤ ਸਿੰਘ ਸਰਾਵਾਂ, ਡੋਗਰ ਸਿੰਘ ਸਰਾਵਾਂ, ਬਲਜਿੰਦਰ ਸਿੰਘ ਮੱਤਾ, ਜਗਦੇਵ ਸਿੰਘ ਹਰੀਨੌਂ, ਹਰਪਾਲ ਗਿਰ, ਕਰਨਵੀਰ ਸਿੰਘ ਜੈਤੋ, ਜਸ਼ਨਦੀਪ ਸਿੰਘ ਜੈਤੋ, ਅਮਨਦੀਪ ਸਿੰਘ ਦਬੜ੍ਹੀਖਾਨਾ, ਦਿਲਬਾਗ ਸਿੰਘ ਦਬੜ•ੀਖਾਨਾ ਅਤੇ ਸਰਜੀਤ ਸਿੰਘ ਪਟਵਾਰੀ ਆਦਿ ਮÏਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਤੀਸਰੀ ਜ਼ਿਲ੍ਹਾ ਮਾਸਟਰ ਐਥਲੈਟਿਕਸ ਮੀਟ ਮੋਗਾ ਸਮਾਪਤ <br/> ਅਗਲੀ ਖ਼ਬਰ ਦਸਮੇਸ਼ ਡੈਂਟਲ ਕਾਲਜ 'ਚ ਦੰਦਾਂ ਦੀਆਂ ਬਿਮਾਰੀਆਂ ਦਾ ਜਾਂਚ ਕੈਂਪ ਲਗਾਇਆ
Ad Position 24