07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਤੇਲ ਬੀਜ ਫ਼ਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਖੇਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 10-03-2026
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਹਰਮਹਿੰਦਰ ਪਾਲ)-ਤੇਲ ਬੀਜ ਫ਼ਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੀ.ਏ.ਯੂ. ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਬਧਾਈ ਵਿਖੇ ਖੇਤ ਦਿਵਸ ਮਨਾਇਆ ਗਿਆ, ਜਿਸ ਵਿਚ ਪਿੰਡ ਦੇ ਕਿਸਾਨਾਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਇਸ ਮੌਕੇ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਤੇਲ ਬੀਜ ਫ਼ਸਲਾਂ ਦੀ ਸੁਚੱਜੀ ਕਾਸ਼ਤ ਸੰਬੰਧੀ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਤੇ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ | ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫ਼ੈਸਰ (ਪਸਾਰ ਸਿੱਖਿਆ) ਨੇ ਫ਼ਸਲੀ ਵਿਭਿੰਨਤਾ ਵਿਚ ਸਰ੍ਹੋਂ ਦੀ ਫ਼ਸਲ ਦੇ ਮਹੱਤਵ ਤੇ ਆਰਥਿਕ ਲੇਖੇ-ਜੋਖੇ ਬਾਰੇ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਉਨ੍ਹਾਂ ਕੇ. ਵੀ. ਕੇ. ਵਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਤੇ ਕਿਸਾਨਾਂ ਨੂੰ ਖੇਤੀ ਦੇ ਨਾਲ ਹੋਰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਗਰਮੀਆਂ ਵਿਚ ਪਸ਼ੂਆਂ ਦੇ ਰੱਖ-ਰਖਾਵ ਸੰਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ | ਇਸ ਮੌਕੇ ਡਾ. ਸੁਖਜਿੰਦਰ ਸਿੰਘ ਮਾਨ ਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਮਨੁੱਖੀ ਸਿਹਤ ਲਈ ਫ਼ਲਾਂ ਤੇ ਸਬਜ਼ੀਆਂ ਦੇ ਸੇਵਨ ਦੀ ਮਹੱਤਤਾ ਅਤੇ ਇਨ੍ਹਾਂ ਬਾਗਬਾਨੀ ਫ਼ਸਲਾਂ ਦੇ ਕਾਸ਼ਤਕਾਰੀ ਢੰਗਾਂ ਬਾਰੇ ਜਾਣਕਾਰੀ ਸਾਂਝੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੂਟਾ ਸਿੰਘ ਜੀ ਦੀ ਅਗਵਾਈ 'ਚ ਦੇਵੀ ਵਾਲਾ 'ਚ ਸੰਤ ਸਮਾਗਮ ਅਗਲੀ ਖ਼ਬਰ ਭੇਦਭਰੀ ਹਾਲਤ 'ਚ ਲਾਪਤਾ ਔਰਤ ਦੀ ਲਾਸ਼ ਖੇਤਾਂ 'ਚੋਂ ਮਿਲੀ
Ad Position 24