ਕੋਟਕਪੂਰਾ, 9 ਮਾਰਚ (ਮੋਹਰ ਸਿੰਘ ਗਿੱਲ)-ਨਾਨਕਸਰ ਕੁਟੀਆ ਪਿੰਡ ਦੇਵੀ ਵਾਲਾ ਵਿਖੇ ਬਾਬਾ ਬੂਟਾ ਸਿੰਘ ਦੀ ਅਗਵਾਈ ਹੇਠ ਧੰਨ-ਧੰਨ ਬਾਬਾ ਪ੍ਰਤਾਪ ਸਿੰਘ ਜੀ ਮਹਾਰਾਜ ਨਾਨਕਸਰ ਕਲੇਰਾਂ ਵਾਲਿਆਂ ਦੀ ਯਾਦ ਵਿਚ ਸੰਤ ਸਮਾਗਮ ਕਰਵਾਇਆ ਗਿਆ, ਜਿਸ 'ਚ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ | ਇਸ ਮੌਕੇ ਸੰਤ ਮਹਾਂਪੁਰਸ਼ਾਂ ਅਤੇ ਕੀਰਤਨੀ ਜਥਿਆਂ ਨੇ ਸੰਗਤ ਨੂੰ ਪਵਿੱਤਰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਸੰਤ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਤ ਬਾਬਾ ਹਰਬੰਸ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ, ਸੰਤ ਬਾਬਾ ਹਰਦੀਪ ਸਿੰਘ ਜੀ ਬੇਦੀ ਨਾਨਕਸਰ ਠਾਠ ਕੋਟਕਪੂਰਾ, ਸੰਤ ਬਾਬਾ ਦਰਸ਼ਨ ਸਿੰਘ ਜੀ ਚਮੇਲੀ, ਸੰਤ ਬਾਬਾ ਸੁੰਦਰ ਦਾਸ ਜੀ ਪੰਜਗਰਾਈਾ ਖੁਰਦ, ਸੰਤ ਬਾਬਾ ਵਰਿਆਮ ਸਿੰਘ ਜੀ, ਸੰਤ ਬਾਬਾ ਗੁਰਦਾਸ ਸਿੰਘ ਜੀ ਪੱਖੀ ਖੁਰਦ, ਰਾਗੀ ਭਾਈ ਤਜਿੰਦਰ ਸਿੰਘ ਜੀ ਢੁੱਡੀ, ਰਾਗੀ ਭਾਈ ਰਣਜੀਤ ਸਿੰਘ ਜੀ ਕੋਟਕਪੂਰਾ ਨੇ ਸਮੂਹ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਵੱਖ-ਵੱਖ ਰਾਜਸੀ ਸ਼ਖ਼ਸੀਅਤਾਂ ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ ਫ਼ਰੀਦਕੋਟ, ਮਹਿਤਾਬ ਸਿੰਘ ਸੰਧੂ ਪੁੱਤਰ ਅਜੇਪਾਲ ਸਿੰਘ ਸੰਧੂ, ਬੋਹੜ ਸਿੰਘ ਘਾਰੂ, ਕੁਲਦੀਪ ਸਿੰਘ ਚਮੇਲੀ, ਮਲਕੀਤ ਸਿੰਘ ਬਲਾਕ ਚੇਅਰਮੈਨ, ਰਸ਼ਪਾਲ ਸਿੰਘ ਪ੍ਰਧਾਨ ਆਲ ਇੰਡੀਆ ਰੰਗਰੇਟਾ ਦਲ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਸੁਖਮੰਦਰ ਸਿੰਘ ਢਿੱਲੋਂ, ਗੁਰਮੇਲ ਸਿੰਘ ਸਰਪੰਚ, ਜਨਰਲ ਸਕੱਤਰ ਰਮੇਸ਼ ਸਿੰਘ ਨੰਬਰਦਾਰ, ਸਰਬਜੀਤ ਕੌਰ ਨੰਬਰਦਾਰ, ਲਾਲਜੀਤ ਸਿੰਘ ਢਿੱਲੋਂ ਨੰਬਰਦਾਰ, ਗੁਰਚਰਨ ਸਿੰਘ ਏ. ਐਸ .ਆਈ., ਬਲਵਿੰਦਰ ਸਿੰਘ ਏ.ਐਸ.ਆਈ ਹਾਜ਼ਰ ਸਨ |