07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 10-03-2026
ਗਿੱਦੜਬਾਹਾ, 9 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਪਾਸੋਂ ਪ੍ਰੀਗੈਬਾਲਿਨ ਦੇ 30 ਕੈਪਸੂਲ ਬਰਾਮਦ ਕਰਕੇ ਉਸ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਸਰਬਜੀਤ ਸਿੰਘ ਸਾਥੀ ਕਰਮਚਾਰੀਆਂ ਨਾਲ ਜਦੋਂ ਦੌਰਾਨੇ ਗਸ਼ਤ ਹੁਸਨਰ ਚੌਂਕ ਗਿੱਦੜਬਾਹਾ ਨੂੰ ਜਾ ਰਹੇ ਸੀ, ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਕੁਲਵੰਤ ਸਿੰਘ ਉਰਫ਼ ਲਾਲੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਹੁਸਨਰ ਨਸ਼ੇ ਵਾਲੇ ਪ੍ਰੀਗੈਬਾਲਿਨ ਕੈਪਸੂਲ ਵੇਚਣ ਦਾ ਆਦੀ ਹੈ, ਜੋ ਅੱਜ ਵੀ ਕਪਾਹ ਮੰਡੀ ਗਿੱਦੜਬਾਹਾ ਵਿਖੇ ਨਸ਼ੇ ਵਾਲੇ ਕੈਪਸੂਲ ਵੇਚ ਰਿਹਾ ਹੈ | ਉਕਤ ਮਾਮਲੇ 'ਚ ਪੁਲਿਸ ਨੇ ਉਕਤ ਕੁਲਵੰਤ ਸਿੰਘ ਪਾਸੋਂ ਪ੍ਰੀਗੈਬਾਲਿਨ ਦੇ 30 ਕੈਪਸੂਲ ਬਰਾਮਦ ਕਰਕੇ ਉਸ ਵਿਰੁੱਧ ਮੁਕੱਦਮਾ ਦਰਜ ਕਰਦੇ ਹੋਏ ਕੁਲਵੰਤ ਸਿੰਘ ਨੂੰ ਬਰਜਮਾਨਤ ਰਿਹਾਅ ਕਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਨ ਦੇ ਦੋਸ਼ 'ਚ ਦੋ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਬਾਬਾ ਬੂਟਾ ਸਿੰਘ ਜੀ ਦੀ ਅਗਵਾਈ 'ਚ ਦੇਵੀ ਵਾਲਾ 'ਚ ਸੰਤ ਸਮਾਗਮ
Ad Position 24