07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਨਸ਼ਾ ਕਰਨ ਦੇ ਦੋਸ਼ 'ਚ ਦੋ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 10-03-2026

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਨਸ਼ਾ ਕਰਨ ਦੇ ਦੋਸ਼ 'ਚ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਸ਼ੇਰ ਸਿੰਘ ਚੌਕ ਸ੍ਰੀ ਮੁਕਤਸਰ ਸਾਹਿਬ ਤੋਂ ਹੁੰਦੀ ਹੋਈ ਮਾਰਕਿਟ ਕਮੇਟੀ ਦੀਆਂ ਖ਼ਾਲੀ ਦੁਕਾਨਾਂ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਦੋ ਨੌਜਵਾਨ ਆ ਰਹੇ ਸੀ, ਜੋ ਪੁਲਿਸ ਨੂੰ ਵੇਖ ਕੇ ਘਬਰਾ ਗਏ | ਜਿਨ੍ਹਾਂ ਨੂੰ ਪੁਲਿਸ ਨੇ ਰੋਕ ਕੇ ਉਨ੍ਹਾਂ ਦਾ ਨਾਂਅ ਪਤਾ ਪੁੱਛਿਆ, ਤਾਂ ਉਨ੍ਹਾਂ ਨੇ ਆਪਣਾ ਨਾਂਅ ਰਾਜ ਕੁਮਾਰ ਅਤੇ ਜੋਬਨਪ੍ਰੀਤ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਦੱਸਿਆ | ਜਿਨ੍ਹਾਂ ਤੋਂ ਪੁੱਛਗਿੱਛ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਹ ਨਸ਼ਾ ਕਰਨ ਦੇ ਆਦੀ ਹੋ ਚੁੱਕੇ ਹਨ ਤੇ ਉਨ੍ਹਾਂ ਨੇ ਹੁਣ ਵੀ ਚਿੱਟੇ (ਹੈਰੋਇਨ) ਦਾ ਨਸ਼ਾ ਕੀਤਾ ਹੈ, ਜਿਸ 'ਤੇ ਪੁਲਿਸ ਨੇ ਦੋਵਾਂ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
Ad Position 24