ਨਸ਼ੀਲੀਆਂ ਗੋਲੀਆਂ ਸਣੇ ਕਾਬੂ, ਮਾਮਲਾ ਦਰਜ
ਅਜੀਤ ਡੈਸਕ
10-03-2026
ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਹਰਮਹਿੰਦਰ ਪਾਲ)-ਥਾਣਾ ਬਰੀਵਾਲਾ ਪੁਲਿਸ ਨੇ 40 ਨਸ਼ੀਲੀਆਂ ਗੋਲੀਆਂ ਬਰਾਮਦ ਕਰਦੇ ਹੋਏ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੌਰਾਨ ਕੋਟਕਪੂਰਾ ਤੋਂ ਸ੍ਰੀ ਮੁਕਤਸਰ ਸਾਹਿਬ ਰੋਡ ਪਿੰਡ ਸਰਾਏਨਾਗਾ ਤੋਂ ਕੱਚਾ ਰਸਤਾ ਮੰਡੀ ਬਰੀਵਾਲਾ ਵੱਲ ਪੁਲ ਸੇਮਨਾਲਾ ਤੋਂ ਥੋੜ੍ਹਾ ਪਿੱਛੇ ਸੀ, ਤਾਂ ਸਾਹਮਣੇ ਮੰਡੀ ਬਰੀਵਾਲਾ ਦੀ ਤਰਫ਼ੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ, ਜਿਸ 'ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ, ਜਿਸ ਦੀ ਤਲਾਸ਼ੀ ਕਰਨ 'ਤੇ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਕਤ ਦੀ ਪਹਿਚਾਣ ਮੰਗਾ ਸਿੰਘ ਵਾਸੀ ਪਿੰਡ ਸਰਾਏਨਾਗਾ ਵਜੋਂ ਹੋਈ, ਜਿਸ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ |