07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 10-03-2026

ਫ਼ਰੀਦਕੋਟ, 9 ਮਾਰਚ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪੱਕਾ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਹਰਦੇਵ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡਾਂ ਵਿਚ ਗਸ਼ਤ ਤੇ ਚੈਕਿੰਗ ਕਰ ਰਹੇ ਸਨ ਤਾਂ ਪਿੰਡ ਪੱਕਾ ਤੋਂ ਸੱਤਵੀਰ ਸਿੰਘ ਉਰਫ਼ ਬੱਗੜ ਪੁੱਤਰ ਪਾਲ ਸਿੰਘ ਅਤੇ ਜਗਮੀਤ ਸਿੰਘ ਉਰਫ਼ ਅਰਮਾਨ ਪੁੱਤਰ ਰੇਸ਼ਮ ਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 25 ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਵਿਆਹ ਸਮਾਗਮ 'ਚ ਮਨਮਰਜ਼ੀ ਦਾ ਗੀਤ ਨਾ ਲਗਾਉਣ ਤੋਂ ਭੜਕੀ ਮੰਡੀਰ ਅਗਲੀ ਖ਼ਬਰ ਰਤੀਆ ਦੇ ਨੰਗਲ 'ਚ ਮੁਕਾਬਲੇ ਦੌਰਾਨ ਕਤਲ ਤੇ ਜਬਰ ਜਨਾਹ ਦਾ ਦੋਸ਼ੀ ਕਾਬੂ
Ad Position 24