ਕੋਟਕਪੂਰਾ, 10 ਮਾਰਚ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਲੱਕੜ ਮੰਡੀ ਮੋਗਾ ਰੋਡ ਕੋਟਕਪੂਰਾ ਪੁੱਜੇ ਤਾਂ ਦੋ ਮੋਨੇ ਨੌਜਵਾਨ ਦਾਣਾ ਮੰਡੀ ਕੋਟਕਪੂਰਾ ਦੀ ਕੰਧ ਨਾਲ ਖੜੇ੍ਹ ਦਿਖਾਈ ਦਿੱਤੇ | ਇਕ ਨੌਜਵਾਨ ਦੇ ਹੱਥ 'ਚ ਮੋਮੀ ਲਿਫ਼ਾਫ਼ੀ ਫੜੀ ਹੋਈ ਸੀ ਤੇ ਦੂਜਾ ਨੌਜਵਾਨ ਉਸ ਲਿਫ਼ਾਫ਼ੀ 'ਚੋਂ ਕੁਝ ਕੱਢ ਰਿਹਾ ਸੀ, ਜਿਨ੍ਹਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚ ਫੜੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਸੁੱਟ ਦਿੱਤੀ | ਇਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪੁੱਛਿਆ | ਉਪਰੰਤ ਮੋਮੀ ਲਿਫ਼ਾਫ਼ੀ ਨੂੰ ਚੈੱਕ ਕੀਤਾ ਤਾਂ ਉਸ 'ਚੋਂ 15 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਬਲਜਿੰਦਰ ਸਿੰਘ ਤੇ ਬਲਜਿੰਦਰ ਸਿੰਘ ਪੁੱਤਰ ਸੁਖਮੰਦਰ ਸਿੰਘ ਦੋਵੇਂ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |