08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਵਲੋਂ 258 ਮੁਕੱਦਮੇ ਦਰਜ -379 ਦੋਸ਼ੀ ਕਾਬੂ

Ad Position 21
No active advertisement
ਅਜੀਤ ਡੈਸਕ 11-03-2026
ਸ੍ਰੀ ਮੁਕਤਸਰ ਸਾਹਿਬ, 10 ਮਾਰਚ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਚਾਰੇ ਸਬ ਡਵੀਜ਼ਨਾਂ 'ਚ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈਆਂ ਕੀਤੀਆਂ ਗਈਆਂ ਹਨ | ਐੱਸ.ਐੱਸ.ਪੀ. ਵਲੋਂ ਤਿਆਰ ਕੀਤੀਆਂ ਵਿਸ਼ੇਸ਼ ਪੁਲਿਸ ਟੀਮਾਂ ਜ਼ਿਲ੍ਹੇ 'ਚ ਰਾਤ-ਦਿਨ ਸਰਚ ਮੁਹਿੰਮਾਂ ਤੇ ਨਾਕੇਬੰਦੀਆਂ ਰਾਹੀਂ ਵੱਖ-ਵੱਖ ਪਿੰਡਾਂ ਤੇ ਵਾਰਡਾਂ 'ਚ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਰਹੀਆਂ ਹਨ | ਇਸੇ ਤਹਿਤ 1 ਜਨਵਰੀ ਤੋਂ ਅੱਜ ਤੱਕ (ਪਿਛਲੇ 68 ਦਿਨਾਂ) ਦੌਰਾਨ ਕੁੱਲ 258 ਮੁਕੱਦਮੇ ਦਰਜ ਕਰਕੇ 379 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ | ਕਾਰਵਾਈ ਦੌਰਾਨ ਦੋਸ਼ੀਆਂ ਪਾਸੋਂ ਹੈਰੋਇਨ 2.128 ਕਿੱਲੋ ਗ੍ਰਾਮ, ਨਸ਼ੀਲੀਆਂ ਗੋਲੀਆਂ/ਕੈਪਸੂਲ 37,848, ਅਫ਼ੀਮ 3.149 ਕਿੱਲੋਗ੍ਰਾਮ, ਪੋਸਤ 188.486 ਕਿੱਲੋਗ੍ਰਾਮ, ਗਾਂਜਾ 976 ਗ੍ਰਾਮ, ਪ੍ਰੈਗਾਬਲੀਨ ਕੈਪਸੂਲ 2,11,185 ਤੇ ਡਰੱਗ ਮਨੀ 2,70,830 ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਸਕੂਲਾਂ ਤੇ ਕਾਲਜਾਂ ਵਿਚ ਪਿਛਲੇ 68 ਦਿਨਾਂ ਦੌਰਾਨ 222 ਜਾਗਰੂਕਤਾ ਸੈਮੀਨਾਰ ਕਰਵਾਏ ਗਏ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਲਈ ਪੰਜਾਬ ਪੁਲਿਸ ਦੀ ਭਰਤੀ ਵਾਸਤੇ ਮੁਫ਼ਤ ਤਿਆਰੀ ਕੈਂਪ ਸ਼ੁਰੂ ਅਗਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ 2 ਗਿ੍ਫ਼ਤਾਰ
Ad Position 24