08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੀ.ਐੱਮ. ਕਿਸਾਨ ਯੋਜਨਾ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. ਦਾ ਹੋਣਾ ਜ਼ਰੂਰੀ-ਖੇਤੀਬਾੜੀ ਅਫ਼ਸਰ

Ad Position 21
No active advertisement
ਅਜੀਤ ਡੈਸਕ 11-03-2026
ਸ੍ਰੀ ਮੁਕਤਸਰ ਸਾਹਿਬ, 10 ਮਾਰਚ (ਹਰਮਹਿੰਦਰ ਪਾਲ)-ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਐਗਰੀਸਟੈਕ ਫਾਰਮਰ ਰਜਿਸਟਰੀ ਤਹਿਤ ਕਿਸਾਨ ਆਈ.ਡੀ. ਤਿਆਰ ਕਰਨ ਦੀ ਪ੍ਰਕਿਰਿਆ ਇਸ ਸਮੇਂ ਜ਼ਿਲ੍ਹੇ 'ਚ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਸਮੂਹ ਕਿਸਾਨਾਂ ਨੂੰ ਸੂਚਿਤ ਕੀਤਾ ਕਿ ਹੁਣ ਤੋਂ ਬਾਅਦ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ (ਪੀ.ਐੱਮ. ਕਿਸਾਨ) ਯੋਜਨਾ ਦਾ ਲਾਭ ਲੈਣ ਲਈ ਫਾਰਮਰ ਆਈ.ਡੀ. ਦਾ ਪੀ.ਐੱਮ. ਕਿਸਾਨ ਡਾਟਾਬੇਸ ਨਾਲ ਸੀਡਿੰਗ ਕਰਨਾ ਲਾਜ਼ਮੀ ਹੋਵੇਗਾ | ਸਿਰਫ਼ ਉਹੀ ਕਿਸਾਨ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣਗੇ, ਜਿਨ੍ਹਾਂ ਦੀ ਫਾਰਮਰ ਆਈ.ਡੀ. ਤਿਆਰ ਹੋ ਚੁੱਕੀ ਹੋਵੇਗੀ ਤੇ ਉਹ ਪੀ.ਐੱਮ. ਕਿਸਾਨ ਡਾਟਾਬੇਸ ਨਾਲ ਜੋੜੀ ਹੋਵੇਗੀ | ਉਨ੍ਹਾਂ ਦੱਸਿਆ ਕਿ ਫਾਰਮਰ ਆਈ.ਡੀ. ਬਣਾਉਣ ਦਾ ਕੰਮ ਕਾਮਨ ਸਰਵਿਸ ਸੈਂਟਰਾਂ ਰਾਹੀਂ ਕੀਤਾ ਜਾ ਰਿਹਾ ਹੈ | ਪਿੰਡ ਪੱਧਰ 'ਤੇ ਇਹ ਕੰਮ ਵਿਲੇਜ ਲੈਵਲ ਇੰਟਰਪਿ੍ਨਿਊਰ ਵਲੋਂ ਕੀਤਾ ਜਾ ਰਿਹਾ ਹੈ | ਕਿਸਾਨ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ 'ਤੇ ਜਾ ਕੇ ਜ਼ਰੂਰੀ ਦਸਤਾਵੇਜ਼ਾਂ ਨਾਲ ਆਪਣੀ ਫਾਰਮਰ ਆਈ.ਡੀ. ਬਣਵਾ ਸਕਦੇ ਹਨ | ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੀ ਫਾਰਮਰ ਆਈ.ਡੀ. ਬਣਵਾ ਲੈਣ, ਤਾਂ ਜੋ ਭਵਿੱਖ ਵਿਚ ਕਿਸੇ ਵੀ ਸਰਕਾਰੀ ਯੋਜਨਾ ਖ਼ਾਸ ਕਰਕੇ ਪੀ.ਐੱਮ. ਯੋਗਤਾ ਤੋਂ ਕਿਸਾਨ ਦੇ ਲਾਭ ਤੋਂ ਵਾਂਝੇ ਨਾ ਰਹਿਣ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸੋਧ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕਰਨ ਦੇ ਵਿਰੋਧ 'ਚ ਬਿਜਲੀ ਕਾਮਿਆਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਨੌਜਵਾਨਾਂ ਲਈ ਪੰਜਾਬ ਪੁਲਿਸ ਦੀ ਭਰਤੀ ਵਾਸਤੇ ਮੁਫ਼ਤ ਤਿਆਰੀ ਕੈਂਪ ਸ਼ੁਰੂ
Ad Position 24