08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-03-2026
ਰੁਪਾਣਾ, 10 ਮਾਰਚ (ਜਗਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਪ੍ਰਧਾਨ ਰਮਨਦੀਪ ਸਿੰਘ ਬਾਂਮ ਦੀ ਅਗਵਾਈ 'ਚ ਪਿੰਡ ਰੁਪਾਣਾ ਦੇ ਗੁਰਦੁਆਰਾ ਸਾਹਿਬ ਦੀਵਾਨ ਹਾਲ ਵਿਖੇ ਵਿਚ ਹੋਈ, ਜਿਸ ਵਿਚ ਰੁਪਾਣਾ, ਨਵਾਂ ਰੁਪਾਣਾ, ਸੁੰਦਰ ਰੁਪਾਣਾ, ਫੂਲੇਵਾਲਾ, ਭੰਗਚੜ੍ਹੀ, ਧਿਗਾਣਾ ਆਦਿ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰਾਂ ਕੀਤੀਆਂ ਗਈਆਂ | ਸ. ਬਾਂਮ ਨੇ ਕਿਹਾ ਕਿ ਜਥੇਬੰਦੀ ਵਲੋਂ ਜੋ ਸਰਾਵਾਂ ਬੋਦਲਾ ਵਿਖੇ 13 ਮਾਰਚ ਨੂੰ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਉਸ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ | ਇਸ ਤੋਂ ਇਲਾਵਾ ਇਲਾਕੇ ਵਿਚ ਵਧ ਰਹੀਆਂ ਮੋਟਰਾਂ, ਟਰਾਂਸਫ਼ਾਰਮਾਂ ਤੇ ਹੋਰ ਚੋਰੀਆਂ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ, ਜਦਕਿ ਮਨਰੇਗਾ ਸਕੀਮ ਚਾਲੂ ਰੱਖਣ ਦੀ ਮੰਗ ਕੀਤੀ ਗਈ | ਇਸ ਮੌਕੇ ਸੁਰਜੀਤ ਸਿੰਘ ਰੁਪਾਣਾ, ਬਸੰਤ ਸਿੰਘ, ਗੁਰਸੇਵਕ ਸਿੰਘ, ਹਰਜਿੰਦਰ ਸਿੰਘ ਖਹਿਰਾ, ਕੁਲਵਿੰਦਰ ਸਿੰਘ ਥਲੋੜ, ਗੁਰਦਰਸ਼ਨ ਸਿੰਘ ਬਰਾੜ, ਬਲਰਾਜ ਸਿੰਘ, ਸਰਪੰਚ ਰਵਿੰਦਰ ਸਿੰਘ ਹੁੰਦਲ, ਬਲਤੇਜ ਸਿੰਘ, ਪਾਲ ਸਿੰਘ ਬਰਾੜ, ਕਸ਼ਮੀਰ ਸਿੰਘ ਸੰਧੂ, ਅਵਤਾਰ ਸਿੰਘ ਫੂਲੇਵਾਲਾ, ਸੁਖਰਾਜ ਸਿੰਘ, ਸੁਖਮੰਦਰ ਸਿੰਘ ਖੋਸਾ, ਗੁਰਚਰਨ ਸਿੰਘ ਬਰਾੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੰਬਰਦਾਰਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ-ਪ੍ਰਧਾਨ ਸਾਧੂ ਸਿੰਘ ਅਗਲੀ ਖ਼ਬਰ ਸਰਕਾਰ ਨੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਕੀਤਾ-ਖੁੱਡੀਆਂ
Ad Position 24