08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਡਿਗਰੀ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 11-03-2026
ਸਾਦਿਕ, 10 ਮਾਰਚ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਕੈਂਪਸ ਵਿਖੇ ਐਨ.ਐਸ.ਐਸ. ਵਿਭਾਗ ਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਅਬਜੀਤ ਸਿੰਘ ਡੋਡ ਇਤਿਹਾਸ ਵਿਭਾਗ ਤੇ ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਦੀ ਅਗਵਾਈ 'ਚ ਇਸ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਪ੍ਰੋ. ਮਨਜੀਤ ਕੌਰ ਵਲੋਂ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ ਗਈ ਤੇ ਅÏਰਤਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਤੋਂ ਇਲਾਵਾ ਭਾਸ਼ਣ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ | ਜਿਸ 'ਚ ਮਨਪ੍ਰੀਤ ਕੌਰ ਬੀ.ਏ. ਸਮੈਸਟਰ ਦੂਜਾ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਿਲ ਕੀਤਾ | ਬੀ.ਏ ਸਮੈਸਟਰ ਛੇਵਾਂ ਦੀ ਵਿਦਿਆਰਥਣ ਮਨਦੀਪ ਕੌਰ ਨੇ ਕਵਿਤਾ ਉਚਾਰਨ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪ੍ਰੋ. ਜਸ਼ਨਦੀਪ ਕੌਰ ਨੇ ਮਹਿਲਾ ਦਿਵਸ ਦੇ ਮਹੱਤਵ ਬਾਰੇ ਦੱਸਿਆ ਕਿ 1910 'ਚ ਕਲਾਗ ਜੈਕਟਿਨ ਨਾਮ ਦੀ ਮਹਿਲਾ ਨੇ ਵਿਸ਼ਵ ਮਹਿਲਾ ਦਿਵਸ ਮਨਾਉਣ ਦਾ ਵਿਚਾਰ ਪੇਸ਼ ਕੀਤਾ ਸੀ | ਇਸ ਮੌਕੇ ਵਾਈਸ ਪਿ੍ੰਸੀਪਲ ਗੋਂਦਾਰਾ ਵਲੋਂ ਪਹਿਲਾਂ ਸਥਾਨ ਹਾਸਿਲ ਕਰਨ ਵਾਲੀਆਂ ਲੜਕੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਮਨਦੀਪ ਕੌਰ, ਪ੍ਰੋ. ਰੋਜ਼ੀ ਗਿਰਧਰ, ਪ੍ਰੋ. ਸਤਵੀਰ ਕੌਰ, ਪ੍ਰੋ. ਰੰਜੂ ਬਾਲਾ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਅਰੋੜਾ, ਪ੍ਰੋ. ਨਵਦੀਪ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ਼ੇਖ਼ ਫ਼ਰੀਦ ਸੰਸਥਾ ਦਾ ਜੀ.ਐਨ.ਐਮ. ਦੇ ਪਹਿਲੇ ਸਾਲ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਮਾਨ ਸਰਕਾਰ ਨੰਬਰਦਾਰਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ-ਪ੍ਰਧਾਨ ਸਾਧੂ ਸਿੰਘ
Ad Position 24