08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਸਰਕਾਰ ਵਲੋਂ ਯੁਵਕਾਂ ਲਈ ਪੰਜਾਬ ਪੁਲਿਸ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 11-03-2026
ਫ਼ਰੀਦਕੋਟ, 10 ਮਾਰਚ (ਸਟਾਫ਼ ਰਿਪੋਰਟਰ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਤੇ 16 ਮਾਰਚ 2026 ਤੋਂ ਤਿਆਰੀ ਸ਼ੁਰੂ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਫ਼ਰੀਦਕੋਟ, ਫ਼ਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਤੇ ਮੋਗਾ ਜ਼ਿਲਿ੍ਹਆਂ ਦੇ ਚਾਹਵਾਨ ਨੌਜਵਾਨ ਜੋ ਪੰਜਾਬ ਪੁਲਿਸ 'ਚ ਭਰਤੀ ਹੋਣ ਲਈ ਲਿਖਤੀ ਪੇਪਰ ਤੇ ਫ਼ਿਜ਼ੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਸਵੇਰੇ 9 ਵਜੇ ਪਹੁੰਚ ਕੇ ਰਿਪੋਰਟ ਕਰਨ ਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ | ਉਨ੍ਹਾਂ ਦੱਸਿਆ ਕਿ ਕੈਂਪ 'ਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇਕ ਕਾਪੀ, 10ਵੀਂ ਦਾ ਅਸਲ ਸਰਟੀਫਿਕੇਟ, 10+2 ਪਾਸ ਤੇ ਇਸ ਤੋਂ ਵੱਧ ਪੜ੍ਹਾਈ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਪੰਜਾਬ ਰੈਜ਼ੀਡੈਂਸ ਸਰਟੀਫਿਕੇਟ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿਚ ਹੋਵੇ ਤੇ ਦੋ ਪਾਸਪੋਰਟ ਸਾਈਜ਼ ਫੋਟੋਆਂ, ਇਕ ਕਾਪੀ, ਇਕ ਪੈਨ, ਖਾਣਾ ਖਾਣ ਲਈ ਬਰਤਨ ਤੇ ਰਹਿਣ ਲਈ ਬਿਸਤਰਾ ਨਾਲ ਲਿਆਉਣਾ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਕੋਰਸ ਦੌਰਾਨ ਖਾਣਾ ਤੇ ਰਿਹਾਇਸ਼ ਦੀ ਸੁਵਿਧਾ ਵੀ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ ਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਕਿਸਾਨ ਸਕੀਮ ਦੀਆਂ ਕਿਸ਼ਤਾਂ ਜਾਰੀ ਰੱਖਣ ਲਈ ਫ਼ਾਰਮਰ ਆਈ.ਡੀ. ਜ਼ਰੂਰੀ- ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਬਾਬਾ ਸ਼ੇਖ਼ ਫ਼ਰੀਦ ਸੰਸਥਾ ਦਾ ਜੀ.ਐਨ.ਐਮ. ਦੇ ਪਹਿਲੇ ਸਾਲ ਦਾ ਨਤੀਜਾ 100 ਫ਼ੀਸਦੀ ਰਿਹਾ
Ad Position 24