ਗਿੱਦੜਬਾਹਾ, 10 ਮਾਰਚ (ਸ਼ਿਵਰਾਜ ਸਿੰਘ ਬਰਾੜ)-ਭਾਜਪਾ ਵਲੋਂ ਮੋਗਾ ਵਿਖੇ ਕੀਤੀ ਜਾ ਰਹੀ ਪਹਿਲੀ ਵਿਸ਼ਾਲ ਰੈਲੀ ਵਿਚ ਸ਼ਾਮਿਲ ਹੋਣ ਲਈ ਗਿੱਦੜਬਾਹਾ ਹਲਕੇ ਤੋਂ 40 ਬੱਸਾਂ ਦਾ ਕਾਫ਼ਲਾ ਰਵਾਨਾ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਵਕੀਲ ਪਿ੍ਤਪਾਲ ਸ਼ਰਮਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਭਾਜਪਾ ਵਲੋਂ ਸੂਬੇ ਵਿਚ ਪਹਿਲੀ ਵਿਸ਼ਾਲ ਰੈਲੀ 14 ਮਾਰਚ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਹੈ, ਜਿਸ 'ਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਵਿਚ ਪਹਿਲੀ ਵਾਰ ਕਿਸੇ ਰੈਲੀ ਨੂੰ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਸੂਬੇ ਵਿਚ ਮੌਜੂਦਾ 'ਆਪ' ਦੀ ਸਰਕਾਰ ਵਲੋਂ ਪੰਜਾਬ ਨੂੰ ਆਰਥਿਕ ਤੌਰ 'ਤੇ ਕਰਜ਼ਾਈ ਕਰ ਦਿੱਤਾ ਹੈ ਤੇ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਨਾਲੋਂ ਪੱਛੜ ਗਿਆ ਹੈ | ਜਿੱਥੇ ਵੀ ਦੇਸ਼ ਭਰ ਵਿਚ ਭਾਜਪਾ ਦੀ ਸਰਕਾਰ ਹੈ, ਅੱਜ ਉਹ ਸੂਬਾ ਖ਼ੁਸ਼ਹਾਲ ਹੈ ਅਤੇ ਸਾਨੂੰ ਭਾਜਪਾ ਦੀ ਸਰਕਾਰ ਲਿਆਉਣ ਲਈ ਹੁਣ ਤੋਂ ਹੀ ਕਮਰਕਸੇ ਕਰ ਲੈਣੇ ਚਾਹੀਦੇ ਹਨ |