ਫ਼ਰੀਦਕੋਟ, 10 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਫ਼ਰੀਦਕੋਟ ਵਿਚ ਚੋਣ ਪ੍ਰਕਿਰਿਆ ਦੌਰਾਨ ਵਧੀਆ ਤੇ ਸਮਰਪਿਤ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵਿਧਾਨ ਸਭਾ ਚੋਣ ਹਲਕਾ 87-ਫ਼ਰੀਦਕੋਟ ਤੋਂ ਬੇਅੰਤ ਕੌਰ, ਸਰਬਜੀਤ ਕੌਰ, ਕਰਮਜੀਤ ਕੌਰ ਤੇ 88-ਕੋਟਕਪੂਰਾ ਤੋਂ ਵੀਰਪਾਲ, ਰਮਨਦੀਪ ਕੌਰ, ਵੀਰਪਾਲ ਕੌਰ ਤੇ 89-ਜੈਤੋ ਤੋਂ ਮਨਮੋਹਨ ਕੌਰ, ਹਰਮਨਦੀਪ ਕੌਰ, ਸੁਖਬੀਰ ਕੌਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ 'ਚ ਆਪਣੀ ਯੋਗਤਾ ਤੇ ਸਮਰੱਥਾ ਦਾ ਲੋਹਾ ਮਨਵਾ ਰਹੀਆਂ ਹਨ ਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਚਲਾਉਣ 'ਚ ਮਹਿਲਾ ਬੀ.ਐਲ.ਓਜ਼ ਦਾ ਯੋਗਦਾਨ ਕਾਬਿਲ-ਏ-ਤਾਰੀਫ਼ ਹੈ | ਇਸ ਮੌਕੇ ਹਲਕਾ ਵਾਰ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੀ ਐਲ ਓਜ਼ ਨੂੰ ਸਨਮਾਨ ਚਿੰਨ੍ਹ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਅੰਤ 'ਚ ਉਨ੍ਹਾਂ ਮਹਿਲਾ ਬੀ ਐਲ ਓਜ਼ ਨੂੰ ਚੋਣ ਪ੍ਰਕਿਰਿਆ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ | ਇਸ ਮੌਕੇ ਸੰਦੀਪ ਮਲਹੋਤਰਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਭੂਸ਼ਣ ਕੁਮਾਰ, ਚੋਣ ਤਹਿਸੀਲਦਾਰ, ਬੀ. ਡੀ. ਪੀ. ਓ. ਨੱਥਾ ਸਿੰਘ ਆਦਿ ਹਾਜ਼ਰ ਸਨ |