08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਾਬਾ ਬਾਲਾ ਜੀ ਦੀ ਯਾਦ 'ਚ ਯਾਦਗਾਰੀ ਗੇਟ ਦੀ ਆਰੰਭਤਾ ਕਰਵਾਈ

Ad Position 21
No active advertisement
ਅਜੀਤ ਡੈਸਕ 11-03-2026
ਗਿੱਦੜਬਾਹਾ, 10 ਮਾਰਚ (ਸ਼ਿਵਰਾਜ ਸਿੰਘ ਬਰਾੜ)-ਪਿੰਡ ਥਰਾਜਵਾਲਾ ਦੇ ਮਰਹੂਮ ਜਸਕਰਨ ਸਿੰਘ ਅਤੇ ਸਰਪੰਚ ਪ੍ਰਤੀਨਿਧ ਦਰਸ਼ਨ ਸਿੰਘ ਦੇ ਸਮੂਹ ਪਰਿਵਾਰ ਵਲੋਂ ਬਾਬਾ ਬਾਲਾ ਜੀ ਪਿੰਡੀ ਸਾਹਿਬ ਜੀ ਦੀ ਯਾਦ ਵਿਚ ਯਾਦਗਾਰੀ ਗੇਟ ਬਣਉਣ ਦੀ ਆਰੰਭਤਾ ਕੀਤੀ ਗਈ | ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੇ ਬੱਚੇ ਕੈਨੇਡਾ ਵਿਚ ਵਧੀਆ ਸਥਾਪਤ ਹਨ ਤੇ ਆਪਣਾ ਕਾਰੋਬਾਰ ਹੈ | ਪਰਿਵਾਰ ਵਲੋਂ ਫ਼ੈਸਲਾ ਲਿਆ ਗਿਆ ਕਿ ਥਰਾਜਵਾਲਾ-ਫਕਰਸਰ ਪਿੰਡ ਨੂੰ ਜਾਂਦੀ ਸੜਕ 'ਤੇ ਬਾਬਾ ਬਾਲਾ ਜੀ ਪਿੰਡੀ ਸਾਹਿਬ ਜੀ ਦੀ ਯਾਦ ਵਿਚ ਯਾਦਗਾਰੀ ਗੇਟ ਬਣਾਉਣ ਦੀ ਸੇਵਾ ਕੀਤੀ ਜਾਵੇ | ਇਸ ਦੌਰਾਨ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਦੇ ਮੁੱਖ ਸੇਵਾਦਾਰ ਗੁਰਮੁੱਖ ਸਿੰਘ ਵਲੋਂ ਅਰਦਾਸ ਕਰਨ ਤੋਂ ਉਪਰੰਤ ਗੇਟ ਬਣਾਉਣ ਦੀ ਆਰੰਭਤਾ ਕੀਤੀ ਗਈ ਹੈ | ਮਨਪ੍ਰੀਤ ਸਿੰਘ ਅਤੇ ਗੁਰਮੁੱਖ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਪੰਚ ਰਣਜੀਤ ਕੌਰ ਦੇ ਸਮੂਹ ਪਰਿਵਾਰ ਵਲੋਂ ਇਹ ਪਵਿੱਤਰ ਕਾਰਜ ਸ਼ਲਾਘਾਯੋਗ ਹੈ | ਇਸ ਮੌਕੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਪੋਪੀ, ਕੁਲਵਿੰਦਰ ਸਿੰਘ ਸਾਬਕਾ ਸੰਮਤੀ ਮੈਂਬਰ, ਗੁਰਮੁੱਖ ਸਿੰਘ ਸਿੱਧੂ ਸਾਬਕਾ ਪੰਚ, ਸ਼ਮਿੰਦਰ ਸਿੰਘ ਸ਼ੰਮੀ, ਮਲਕੀਤ ਸਿੰਘ ਫਕਰਸਰ ਸੇਵਾਦਾਰ, ਜੱਗਾ ਸਿੰਘ, ਭੂਰਾ ਸਿੰਘ, ਕੁਲਦੀਪ ਸਿੰਘ, ਜਸਕਰਨ ਸਿੰਘ, ਭੋਲਾ ਸਿੰਘ, ਬਿੰਦਰ ਸਿੰਘ, ਰਾਮਸਰੂਪ ਸਿੰਘ, ਨਾਇਬ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਐੱਸ. ਪੀ. ਐੱਸ. ਓਬਰਾਏ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਪਹੁੰਚਣ 'ਤੇ ਸਨਮਾਨਿਤ ਕੀਤਾ ਅਗਲੀ ਖ਼ਬਰ ਪ੍ਰੋਫ਼ੈਸਰ ਡਾ. ਔਲਖ ਦੀ ਸੇਵਾ ਮੁਕਤੀ 'ਤੇ ਸਮਾਗਮ
Ad Position 24