08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪਿੰਡ ਭੁੱਲਰ ਦੇ ਨਵੇਂ ਬਣੇ ਖ਼ਾਲ ਦਾ ਵਿਧਾਇਕ ਕਾਕਾ ਬਰਾੜ ਵਲੋਂ ਉਦਘਾਟਨ

Ad Position 21
No active advertisement
ਅਜੀਤ ਡੈਸਕ 11-03-2026
ਸ੍ਰੀ ਮੁਕਤਸਰ ਸਾਹਿਬ, 10 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਪਿੰਡ ਭੁੱਲਰ ਦੇ ਨਵੇਂ ਬਣਾਏ ਗਏ ਖ਼ਾਲ ਦਾ ਉਦਘਾਟਨ ਕੀਤਾ | ਇਹ ਖ਼ਾਲ ਬਨਣ ਨਾਲ ਕਰੀਬ 200 ਏਕੜ ਰਕਬੇ ਨੂੰ ਪਾਣੀ ਪਹੁੰਚੇਗਾ | ਇਸ ਮੌਕੇ ਪਿੰਡ ਦੇ ਸਰਪੰਚ, ਪੰਚ ਤੇ ਹੋਰ ਮੁਹਤਬਰ ਵਿਅਕਤੀ ਹਾਜ਼ਰ ਸਨ | ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਰਾਜਿੰਦਰ ਸਿੰਘ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਅਮਨਦੀਪ ਬਰਾੜ ਖੋਖਰ, ਸ਼ਮਸ਼ੇਰ ਸਿੰਘ ਵੜਿੰਗ, ਗੁਰਭਿੰਦਰ ਸਿੰਘ ਮਾਂਗਟ ਆਦਿ ਹਾਜ਼ਰ ਸਨ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਸੂਬਾ ਸਰਕਾਰ ਦਾ ਇਕੋ-ਇਕ ਮਕਸਦ ਹੈ ਕਿ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚੇ | ਉਨ੍ਹਾਂ ਕਿਹਾ ਕਿ ਪਿੰਡ ਭੁੱਲਰ ਦੇ ਮੋਘਾ ਨੰਬਰ 10910 ਦਾ ਖ਼ਾਲ ਪਿਛਲੇ ਕਰੀਬ 50 ਸਾਲ ਤੋਂ ਖ਼ਸਤਾ ਹਾਲਤ 'ਚ ਸੀ, ਜਿਸ ਨਾਲ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਨਹੀਂ ਪਹੁੰਚਦਾ ਸੀ | ਇਸ ਸਮੱਸਿਆ ਦਾ ਜਲਦ ਹੱਲ ਕਰਦਿਆਂ ਸੂਬਾ ਸਰਕਾਰ ਵਲੋਂ ਇਸ ਖ਼ਾਲੇ ਦਾ ਮੁੜ ਨਿਰਮਾਣ ਕਰਵਾਇਆ ਗਿਆ | ਇਸ ਦੌਰਾਨ ਕਰੀਬ 200 ਏਕੜ ਰਕਬੇ ਨੂੰ ਫ਼ਾਇਦਾ ਮਿਲੇਗਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲ ਹੈ ਕਿ ਨਹਿਰੀ ਪਾਣੀ ਹਰ ਕਿਸਾਨ ਦੇ ਖੇਤ ਪਹੁੰਚੇ | ਉਨ੍ਹਾਂ ਦੱਸਿਆ ਕਿ ਪਿੰਡ ਭੁੱਲਰ ਦੇ ਮੋਘਾ ਨੰਬਰ 10910 ਦਾ ਖ਼ਾਲ ਪਿਛਲੇ 50 ਸਾਲਾਂ ਤੋਂ ਖ਼ਸਤਾ ਹਾਲਤ ਵਿਚ ਸੀ, ਜਿਸ ਕਾਰਨ ਕਿਸਾਨਾਂ ਨੂੰ ਸਿੰਜਾਈ ਵਿਚ ਦਿੱਕਤ ਆ ਰਹੀ ਸੀ | ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਉਨ੍ਹਾਂ ਨੂੰ ਸਿੰਜਾਈ ਲਈ ਕੋਈ ਦਿੱਕਤ ਨਹੀਂ ਆਵੇਗੀ | ਇਸ ਮੌਕੇ ਸਰਪੰਚ ਗੁਰਲਾਲ ਸਿੰਘ, ਸ਼ੇਰਬਾਜ ਸਿੰਘ ਭੁੱਲਰ ਤੇ ਹੋਰਨਾਂ ਨੇ ਵਿਧਾਇਕ ਕਾਕਾ ਬਰਾੜ ਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਗੁਰਲਾਲ ਸਿੰਘ, ਸ਼ੇਰਬਾਜ ਸਿੰਘ ਭੁੱਲਰ, ਪਿ੍ਤਪਾਲ ਸਿੰਘ ਸਰਪੰਚ ਨਵਾਂ ਭੁੱਲਰ, ਜਗਸੀਰ ਸਿੰਘ ਭੁੱਲਰ, ਰਾਜਵੀਰ ਸਿੰਘ ਰਾਜਾ, ਜਰਨੈਲ ਸਿੰਘ, ਜਗਦੇਵ ਸਿੰਘ ਸਾਬਕਾ ਸਰਪੰਚ ਨਵਾਂ ਭੁੱਲਰ, ਗੁਰਪ੍ਰੀਤ ਸਿੰਘ ਭੋਲਾ, ਸ਼ਿਵਰਾਜ ਸਿੰਘ, ਜਸਵੀਰ ਸਿੰਘ, ਅੰਗਰੇਜ਼ ਸਿੰਘ ਪੱਪੂ ਮੈਂਬਰ ਨਵਾਂ ਭੁੱਲਰ, ਸਤਨਾਮ ਸਿੰਘ ਨਵਾਂ ਭੁੱਲਰ, ਕਰਨ ਸਿੰਘ ਨਵਾਂ ਭੁੱਲਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਈ ਪਰਿਵਾਰ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Ad Position 24