ਫ਼ਰੀਦਕੋਟ, 10 ਮਾਰਚ (ਜਸਵੰਤ ਸਿੰਘ ਪੁਰਬਾ)-ਸਰਬੱਤ ਸੁਸਾਇਟੀ ਫ਼ਰੀਦਕੋਟ ਦੀ ਮਹੀਨਾਵਾਰ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸਰਬੱਤ ਸੁਸਾਇਟੀ ਫ਼ਰੀਦਕੋਟ ਵਲੋਂ ਪਿਛਲੇ ਸਮੇਂ ਕੀਤੇ ਗਏ ਭਲਾਈ ਦੇ ਕੰਮਾਂ ਦਾ ਲੇਖਾ ਜੋਖਾ ਤੇ ਆਉਣ ਵਾਲੇ ਸਮੇਂ 'ਚ ਭਲਾਈ ਦੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਮੈਂਬਰ ਪਰਮਵੀਰ ਸਿੰਘ ਬਰਾੜ, ਹਰਜਿੰਦਰ ਸਿੰਘ ਬਰਾੜ, ਪਰਮਵੀਰ ਸਿੰਘ, ਜਸਵਿੰਦਰ ਸਿੰਘ ਸੇਖੋਂ, ਚਰਨਜੀਤ ਸਿੰਘ ਗੋਂਦਾਰਾ, ਇਕਬਾਲ ਸਿੰਘ ਸਮਾਘ, ਜਸਵਿੰਦਰ ਸਿੰਘ ਸੰਧੂ, ਦਰਸ਼ਨ ਸਿੰਘ ਬਾਠ, ਇੰਦਰਪ੍ਰੀਤ ਸਿੰਘ ਸੇਖੋਂ, ਬਲਵਿੰਦਰ ਸਿੰਘ ਸੰਧੂ, ਗੁਰਦੇਵ ਸਿੰਘ ਢਿੱਲੋਂ, ਕੁਲਦੀਪ ਸਿੰਘ ਗਿੱਲ ਆਦਿ ਹਾਜ਼ਰ ਸਨ |