ਮਲੋਟ, 10 ਮਾਰਚ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਨੀਲਮ ਭਾਰਦਵਾਜ ਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰਾਂ ਡਾ. ਜਸਬੀਰ ਕੌਰ ਤੇ ਵਿੱਕੀ ਕਾਲੜਾ ਦੇ ਸਹਿਯੋਗ ਨਾਲ ਏਡਜ਼/ਐੱਚ.ਆਈ.ਵੀ. ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ 'ਚ ਕਾਲਜ ਦੀਆਂ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪੋਸਟਰ ਬਣਾਏ ਗਏ | ਇਨ੍ਹਾਂ ਪੋਸਟਰਾਂ ਰਾਹੀਂ ਏਡਜ਼/ਐੱਚ.ਆਈ.ਵੀ. ਵਰਗੀ ਭਿਆਨਕ ਤੇ ਜਾਨਲੇਵਾ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਸਾਰਿਆਂ ਨੂੰ ਰਿਫ਼ਰੈਸ਼ਮੈਂਟ ਵੀ ਦਿੱਤੀ ਗਈ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |