ਕੋਟਕਪੂਰਾ, 11 ਮਾਰਚ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਭੁਪਿੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਫ਼ਰੀਦਕੋਟ ਰੋਡ ਫਲਾਈਓਵਰ ਦੇ ਥੱਲੇ ਨੇੜੇ ਫੋਕਲ ਪੁਆਇੰਟ ਕੋਟਕਪੂਰਾ ਕੋਲ ਪੁੱਜੇ ਤਾਂ ਇਕ ਮੋਨਾ ਨੌਜਵਾਨ ਤੇ ਇਕ ਔਰਤ ਖੜ੍ਹੇ ਦਿਖਾਈ ਦਿੱਤੇ | ਜਿਨ੍ਹਾਂ ਕੋਲ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਸੀ, ਜੋ ਔਰਤ ਦੇ ਹੱਥ ਵਿਚ ਸੀ ਤੇ ਮੋਨਾ ਨੌਜਵਾਨ ਲਿਫ਼ਾਫ਼ੇ ਵਿਚੋਂ ਕੁਝ ਕੱਢ ਰਿਹਾ ਸੀ | ਪੁਲਿਸ ਪਾਰਟੀ ਨੂੰ ਵੇਖ ਕੇ ਉਨ੍ਹਾਂ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠਾਂ ਜ਼ਮੀਨ 'ਤੇ ਸੁੱਟ ਦਿੱਤੀ | ਉਪਰੰਤ ਉਹ ਆਪ ਮੌਕੇ ਤੋਂ ਖਿਸਕਣ ਲੱਗੇ ਤਾਂ ਪੁਲਿਸ ਪਾਰਟੀ ਨੇ ਨੌਜਵਾਨ ਤੇ ਔਰਤ ਨੂੰ ਲੇਡੀ ਪੁਲਿਸ ਦੀ ਸਹਾਇਤਾ ਨਾਲ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਲਿਫ਼ਾਫ਼ੀ 'ਚੋਂ 6.10 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਕੋਟਕਪੂਰਾ ਨਿਵਾਸੀ ਇਕ ਔਰਤ ਤੇ ਪ੍ਰਦੀਪ ਕੁਮਾਰ ਵਾਸੀ ਤਲਵੰਡੀ ਭਾਈ ਨੂੰ ਪੁਲਿਸ ਪਾਰਟੀ ਨੇ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |