17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਤਨਖ਼ਾਹਾਂ 'ਤੇ ਖਰਚੀਆਂ ਗਰਾਂਟਾਂ ਦੇ ਬਿੱਲਾਂ ਦਾ ਭੁਗਤਾਨ ਨਾ ਹੋਣ 'ਤੇ ਅਧਿਆਪਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 12-03-2026
ਫ਼ਰੀਦਕੋਟ, 11 ਮਾਰਚ (ਹਰਮਿੰਦਰ ਸਿੰਘ ਮਿੰਦਾ)-ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਜਨਰਲ ਸਕੱਤਰ ਗਗਨ ਪਾਹਵਾ ਨੇ ਦੱਸਿਆ ਕਿ ਫ਼ਰਵਰੀ ਮਹੀਨੇ ਦੀਆਂ ਤਨਖਾਹਾਂ ਲਈ ਸਰਕਾਰ ਵਲੋਂ ਬਜਟ ਨਾ ਮਿਲਣ ਕਾਰਨ ਰੁਕੀਆਂ ਹੋਈਆਂ ਹਨ, ਜਿਸ ਕਾਰਨ ਅਧਿਆਪਕਾਂ ਨੂੰ ਗੰਭੀਰ ਵਿੱਤੀ ਮੁਸ਼ਕਿਲਾਂ ਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੀਆਂ ਹੋਮ ਲੋਨ ਵਗੈਰਾ ਦੀਆਂ ਕਿਸ਼ਤਾਂ ਟੁੱਟ ਚੁੱਕੀਆਂ ਹਨ ਤੇ ਜ਼ੁਰਮਾਨੇ ਪੈ ਚੁੱਕੇ ਹਨ | ਇਸ ਕਾਰਨ ਉਨ੍ਹਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਇਸ ਤੋਂ ਇਲਾਵਾ ਪਿਛਲੇ ਇਕ ਸਾਲ ਤੋਂ ਸਰਕਾਰ ਦੇ ਆਦੇਸ਼ ਤਹਿਤ ਖਜ਼ਾਨਾ ਦਫ਼ਤਰਾਂ ਵਿਚ ਇਕ ਮੁਲਾਜ਼ਮ ਵਿਰੋਧੀ ਰਿਵਾਇਤ ਸਥਾਪਿਤ ਕੀਤੀ ਗਈ ਹੈ, ਜਿਸ ਤਹਿਤ ਮਹੀਨੇ ਦੀ 1 ਤਾਰੀਖ ਤੱਕ ਖਜ਼ਾਨਾ ਦਫ਼ਤਰ ਪਹੁੰਚ ਜਾਣ ਵਾਲੇ ਤਨਖਾਹ ਬਿੱਲਾਂ ਦਾ ਭੁਗਤਾਨ ਤਾਂ 1 ਤਾਰੀਖ ਨੂੰ ਕਰ ਦਿੱਤਾ ਜਾਂਦਾ ਹੈ | ਪਰ ਇਸ ਤੋਂ ਬਾਅਦ ਪਹੁੰਚਣ ਵਾਲੇ ਬਿੱਲਾਂ ਦੇ ਭੁਗਤਾਨ ਨੂੰ ਬਿਨ੍ਹਾਂ ਕਿਸੇ ਲਿਖਤੀ ਆਦੇਸ਼ ਦੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੇ ਜ਼ੁਬਾਨੀ ਹੁਕਮਾਂ ਤਹਿਤ ਲੰਮੇ ਸਮੇਂ ਲਈ ਰੋਕ ਲਿਆ ਜਾਂਦਾ ਹੈ, ਜਿਸ ਕਾਰਨ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਦੇਰੀ ਹੁੰਦੀ ਹੈ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ ਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਧਿਆਪਕਾਂ ਵਲੋਂ ਬਾਜ਼ਾਰ ਵਿਚੋਂ ਉਧਾਰ ਸਾਮਾਨ ਲੈ ਕੇ ਸਕੂਲਾਂ ਦੇ ਬਹੁਤ ਸਾਰੇ ਕੰਮ ਕਰਵਾਏ ਗਏ ਹਨ ਜਿਨ੍ਹਾਂ ਦੇ ਬਿੱਲ ਖਜ਼ਾਨਾ ਦਫ਼ਤਰ ਵਿਚ ਕਾਫ਼ੀ ਸਮੇਂ ਤੋਂ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਪਰ ਉਨ੍ਹਾਂ ਬਿੱਲਾਂ ਦਾ ਭੁਗਤਾਨ ਹਾਲੇ ਤੱਕ ਵੀ ਸਰਕਾਰ ਵਲੋਂ ਨਹੀਂ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਜੇਕਰ ਜਲਦੀ ਸਰਕਾਰ ਵਲੋਂ ਅਧਿਆਪਕਾਂ ਦੀਆਂ ਤਨਖਾਹਾਂ ਦਾ ਬਜਟ ਅਲਾਟ ਨਾ ਕੀਤਾ ਅਤੇ ਬਿੱਲਾਂ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਵੱਡੇ ਪੱਧਰ 'ਤੇ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਵਿੱਤ ਸਕੱਤਰ ਪ੍ਰਦੀਪ ਸਿੰਘ, ਕੁਲਦੀਪ ਸਿੰਘ ਘਣੀਆ ਬਲਾਕ ਪ੍ਰਧਾਨ, ਅਜਾਇਬ ਸਿੰਘ ਬਲਾਕ ਪ੍ਰਧਾਨ, ਕੁਲਵਿੰਦਰ ਸਿੰਘ ਬਰਾੜ ਬਲਾਕ ਪ੍ਰਧਾਨ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ਸੰਧੂ, ਲਵਕਰਨ ਸਿੰਘ ਅਤੇ ਹੋਰ ਜ਼ਿਲ੍ਹਾ ਕਮੇਟੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੇਲ੍ਹ 'ਚ ਮੁਲਾਕਾਤ ਕਰਨ ਆਈ ਪਤਨੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਔਰਤ ਸਣੇ ਦੋ ਗਿ੍ਫ਼ਤਾਰ
Ad Position 24