17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗੁਰੂ ਨਾਨਕ ਕਾਲਜ ਵਿਖੇ ਨਿਵੇਕਲੇ ਢੰਗ ਨਾਲ ਔਰਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 12-03-2026
ਸ੍ਰੀ ਮੁਕਤਸਰ ਸਾਹਿਬ, 11 ਮਾਰਚ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਗੁਰਮਤਿ ਵਿਭਾਗ ਵਲੋਂ ਅੰਤਰਰਾਸ਼ਟਰੀ ਔਰਤ ਦਿਵਸ ਨੂੰ ਨਿਵੇਕਲੇ ਢੰਗ ਨਾਲ ਮਨਾਉਣ ਲਈ ਕਾਲਜ ਦੀਆਂ ਵਿਦਿਆਰਥਣਾਂ ਨੂੰ ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਣ ਲਈ ਲਿਜਾਇਆ ਗਿਆ | ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਬੀਰ ਸਿੰਘ ਨੇ ਵਿਦਿਆਰਥਣਾਂ ਨੂੰ ਸਿੱਖ ਗੁਰੂ ਸਾਹਿਬਾਨ ਵਲੋਂ ਔਰਤ ਦੀ ਸਥਿਤੀ ਸੁਧਾਰਨ ਲਈ ਕੀਤੇ ਗਏ ਯਤਨਾਂ ਬਾਰੇ ਪਹਿਲੀ ਪਾਤਸ਼ਾਹੀ ਤੋਂ ਦਸਵੀਂ ਪਾਤਸ਼ਾਹੀ ਤੱਕ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਸਿੱਖ ਇਤਿਹਾਸ 'ਚ ਮਾਤਾ ਭਾਗ ਕੌਰ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵੀ ਜਾਣਕਾਰੀ ਦਿੱਤੀ | ਉਪਰੰਤ ਸਿਮਰਨਜੀਤ ਸਿੰਘ ਧਰਮ ਅਧਿਐਨ ਵਿਭਾਗ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਨੇ ਵੀ ਵਿਦਿਆਰਥਣਾਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਤੇ ਔਰਤ ਦੀ ਸਮਾਜ 'ਚ ਕੀ ਭੂਮਿਕਾ ਹੈ, ਇਸ ਬਾਰੇ ਵੀ ਵਿਦਿਆਰਥਣਾਂ ਨੂੰ ਦੱਸਿਆ ਗਿਆ | ਵਿਦਿਆਰਥਣਾਂ ਵਲੋਂ ਸਿੱਖ ਇਤਿਹਾਸ ਨੂੰ ਜਾਨਣ ਲਈ ਗੁਰਦੁਆਰਾ ਸਾਹਿਬ ਵਿਚ ਸਥਿਤ ਮਾਤਾ ਭਾਗ ਕੌਰ ਅਜਾਇਬ ਘਰ ਦੇ ਵੀ ਦਰਸ਼ਨ ਕੀਤੇ ਗਏ | ਵਿਭਾਗ ਦੇ ਮੁਖੀ ਡਾ. ਰਾਣਾ ਬਲਜਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣਾਂ ਨੂੰ ਸਿੱਖ ਧਰਮ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਉਣਾ ਉਨ੍ਹਾਂ ਦੀ ਸ਼ਖ਼ਸੀਅਤ ਉਸਾਰੀ ਲਈ ਜ਼ਰੂਰੀ ਹੈ | ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਨੇ ਪੰਜਾਬੀ ਵਿਭਾਗ ਦੇ ਇਸ ਨੂੰ ਨਿਵੇਕਲੇ ਯਤਨ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਸਪਤਾਲ 'ਚ ਪੱਖੇ ਭੇਟ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਜੀਵ ਵਿਗਿਆਨ ਵਿਭਾਗ ਵਲੋਂ ਵਿਦਿਅਕ ਫ਼ੇਰੀ
Ad Position 24