17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੰਜਾਬ 'ਚ ਮੁਲਾਜ਼ਮ ਜਥੇਬੰਦੀਆਂ ਨੂੰ ਸਰਗਰਮ ਕੀਤਾ ਜਾਵੇ-ਰਵਿੰਦਰ ਕੁਮਾਰ ਡਾਲਵੀ

Ad Position 21
No active advertisement
ਅਜੀਤ ਡੈਸਕ 12-03-2026
ਫ਼ਰੀਦਕੋਟ, 11 ਮਾਰਚ (ਜਸਵੰਤ ਸਿੰਘ ਪੁਰਬਾ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਵਲੋਂ ਫ਼ਰੀਦਕੋਟ ਵਿਖੇ ਰਾਜ ਪੱਧਰੀ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰ ਕੁਮਾਰ ਡਾਲਵੀ ਨੇ ਕੀਤੀ | ਪੰਜਾਬ ਭਰ ਤੋਂ ਅਹੁਦੇਦਾਰ ਅਤੇ ਮੈਂਬਰਾਂ ਨੇ ਹਿੱਸਾ ਲਿਆ | ਇੰਟਕ ਦੇ ਜ਼ਿਲ੍ਹਾ ਪ੍ਰਧਾਨ ਗੁਰਭਜਨ ਸਿੰਘ ਸੰਧੂ ਨੇ ਸ੍ਰੀ ਡਾਲਵੀ ਅਤੇ ਹੋਰ ਆਗੂਆਂ ਨੂੰ ਜੀ ਆਇਆਂ ਆਖਦਿਆਂ ਜ਼ਿਲ੍ਹੇ ਅੰਦਰ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਰਵਿੰਦਰ ਡਾਲਵੀ ਨੇ ਪੰਜਾਬ ਵਿਚ ਮੁਲਾਜ਼ਮ ਜਥੇਬੰਦੀਆਂ ਨੂੰ ਸਰਗਰਮ
ਕਰਨ ਦੀ ਅਪੀਲ ਕੀਤੀ ਅਤੇ ਹਰ ਜ਼ਿਲ੍ਹੇ ਵਿਚ ਬਣੀਆਂ ਇਕਾਈਆਂ 'ਚ ਚੁਸਤੀ ਲਿਆਉਣ ਦੀ ਗੱਲ ਕਹੀ | ਇਸ ਮੌਕੇ ਪੰਜਾਬ ਇੰਟਕ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਨੇ ਪੰਜਾਬ ਅਤੇ ਜ਼ਿਲ੍ਹਾ ਪੱਧਰ 'ਤੇ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਜ਼ੋਰ ਦੇ ਕੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਲਈ ਬਹੁਤ ਵਧੀਆ ਮੌਕਾ ਹੈ | ਜ਼ਿਲ੍ਹੇ ਦੇ ਸਮੂਹ ਵਰਕਰ ਇਕਜੁਟ ਹੋ ਕੇ ਜ਼ਿਲ੍ਹੇ ਦੀਆਂ ਤਿੰਨੇ ਵਿਧਾਨ ਸਭਾ ਸੀਟਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਰਾਖਵਾਂ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣ | ਮੀਟਿੰਗ 'ਚ ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਉਪਿੰਦਰ ਸ਼ਰਮਾ ਨੇ ਵੀ ਆਪਣੇ ਵਿਚਾਰ ਰੱਖੇ | ਮੀਟਿੰਗ 'ਚ ਬਲਬੀਰ ਸਿੰਘ ਸੰਧੂ ਸੂਬਾ ਜਨਰਲ ਸਕੱਤਰ, ਇਕਬਾਲ ਸਿੰਘ ਸੂਬਾ ਜਨਰਲ ਸਕੱਤਰ ਇੰਟਕ, ਅਸ਼ਵਨੀ ਕੁਮਾਰ ਦਿਓੜਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਮਨਵਿੰਦਰ ਕੁਮਾਰ ਮੋਨੂੰ ਸੀਨੀਅਰ ਮੀਤ ਪ੍ਰਧਾਨ, ਚਮਕੌਰ ਸਿੰਘ ਮੀਤ ਪ੍ਰਧਾਨ, ਸੇਵਾ ਸਿੰਘ ਮੀਤ ਪ੍ਰਧਾਨ, ਰਾਜਾ ਘਾਲੀ ਜ਼ਿਲ੍ਹਾ ਪ੍ਰਧਾਨ, ਰਾਮ ਰਤਨ ਜ਼ਿਲ੍ਹਾ ਪ੍ਰਧਾਨ, ਅਸ਼ਵਨੀ ਸ਼ਰਮਾ ਜ਼ਿਲ੍ਹਾ ਪ੍ਰਧਾਨ, ਬਲਦੇਵ ਰਾਜ ਜ਼ਿਲ੍ਹਾ ਪ੍ਰਧਾਨ ਇੰਟਕ, ਪਵਨ ਗੋਇਲ ਸਾਬਕਾ ਕਾਰਜਕਾਰੀ ਪ੍ਰਧਾਨ, ਡਾ. ਜੰਗੀਰ ਸਿੰਘ ਜਨਰਲ ਸੈਕਟਰੀ ਸੇਵਾ ਦਲ, ਸ਼ਾਹਬਾਜ ਸਿੰਘ ਸੰਧੂ ਕੋਟਕਪੂਰਾ, ਧਨਜੀਤ ਸਿੰਘ ਧਨੀ ਵਿਰਕ, ਦਰਸ਼ਨ ਸਿੰਘ ਸਹੋਤਾ, ਮੇਹਰ ਸਿੰਘ ਕਰੀਰਵਾਲੀ, ਤਰਸੇਮ ਸਿੰਘ ਬਲਾਕ ਪ੍ਰਧਾਨ, ਪ੍ਰਭਜੀਤ ਸਿੰਘ ਬਲਾਕ ਪ੍ਰਧਾਨ, ਰਿੰਕੀ ਗਾਂਧੀ ਬਲਾਕ ਪ੍ਰਧਾਨ, ਜੈ ਪ੍ਰਕਾਸ਼ ਸ਼ਰਮਾ ਬਲਾਕ ਪ੍ਰਧਾਨ, ਵਿਕਾਸ ਘੰਟੀ ਬਲਾਕ ਪ੍ਰਧਾਨ, ਜਗਸੀਰ ਸਿੰਘ ਖਾਰਾ, ਗੁਰਵਿੰਦਰ ਸਿੰਘ ਟਹਿਣਾ ਕਾਰਜਕਾਰੀ ਪ੍ਰਧਾਨ ਬੀ.ਸੀ. ਸੈੱਲ, ਜਸਵਿੰਦਰ ਸਿੰਘ ਕੋਟ ਸੁਖੀਆ, ਰਘਬੀਰ ਸਿੰਘ ਸਪੋਕਸਮੈਨ, ਡਬਲਜੀਤ ਸਿੰਘ ਧੌਂਸੀ ਸਪੋਕਸਮੈਨ, ਹਰਦੀਪ ਸਿੰਘ ਹਨੀ ਸ਼ੋਸ਼ਲ ਮੀਡੀਆ ਇੰਚਾਰਜ, ਚਰਨਜੀਤ ਸ਼ਰਮਾ ਮੀਤ ਪ੍ਰਧਾਨ, ਅਮਰਜੀਤ ਸਿੰਘ ਜੱਜ, ਤੇਜਿੰਦਰ ਸਿੰਘ ਬੇਗੂਵਾਲਾ, ਭਾਗ ਸਿੰਘ ਪਿੱਪਲੀ, ਹਰਦੀਪ ਕਟਾਰੀਆ ਕੋਟਕਪੂਰਾ, ਗਰੀਸ਼ ਕੁਮਾਰ ਲਾਲੀ ਛਾਬੜਾ, ਗਿੰਦਰਜੀਤ ਸਿੰਘ ਸੇਖੋਂ, ਸ਼ਿਵਰਾਜ ਸਿੰਘ ਢਿੱਲੋਂ ਸਾਦਿਕ, ਰਣਜੀਤ ਸਿੰਘ ਭੋਲੂਵਾਲਾ, ਪ੍ਰੀਤ ਪਾਲ ਬਰਗਾੜੀ, ਸੁਰਜੀਤ ਸਿੰਘ ਸੰਧੂ ਸ਼ੇਰ ਸਿੰਘ ਵਾਲਾ, ਦੇਵ ਰਾਜ ਕਾਉਣੀ, ਰੇਸ਼ਮ ਸਿੰਘ ਬਾਹੀਆ, ਸ਼ਿਵਰਾਜ ਸਿੰਘ ਬਰਾੜ ਮੈਨੇਜਰ ਸੇਵਾ ਮੁਕਤ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਸਸ਼ਕਤੀਕਰਨ ਲਈ ਸੂਬਾ ਪੱਧਰੀ ਸਮਾਗਮ 'ਚ ਵਿਦਿਆਰਥਣਾਂ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਅੰਤਰਰਾਸ਼ਟਰੀ ਔਰਤ ਦਿਵਸ ਮੌਕੇ ਭਾਸ਼ਨ ਸਮਾਗਮ ਕਰਵਾਇਆ
Ad Position 24