17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮਹਿਲਾ ਸਸ਼ਕਤੀਕਰਨ ਲਈ ਸੂਬਾ ਪੱਧਰੀ ਸਮਾਗਮ 'ਚ ਵਿਦਿਆਰਥਣਾਂ ਨੇ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 12-03-2026
ਸ੍ਰੀ ਮੁਕਤਸਰ ਸਾਹਿਬ, 11 ਮਾਰਚ (ਰਣਜੀਤ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਮਹਿਲਾ ਸਸ਼ਕਤੀਕਰਨ ਸੰਬੰਧੀ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ | ਕਾਲਜ ਦੇ ਪਿ੍ੰਸਿਪਲ ਪ੍ਰੋ. ਮੰਜੂ ਕਪੂਰ ਤੇ ਵਾਇਸ ਪਿ੍ੰਸੀਪਲ ਹਰਦਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਸਹਾਇਕ ਪ੍ਰੋਫ਼ੈਸਰ ਰੀਤੂ ਗਰਗ, ਪ੍ਰੋਫ਼ੈਸਰ ਪਰਵਿੰਦਰ ਕੌਰ ਤੇ ਕਾਲਜ ਦੀਆਂ ਕਈ ਵਿਦਿਆਰਥਣਾਂ ਇਸ ਸਮਾਗਮ ਵਿਚ ਸ਼ਾਮਿਲ ਹੋਈਆਂ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਪਹੁੰਚੇ | ਆਪਣੇ ਸੰਬੋਧਨ ਦੌਰਾਨ ਉਨ੍ਹਾਂ ਮਹਿਲਾ ਸਸ਼ਕਤੀਕਰਨ, ਸਿੱਖਿਆ ਦੀ ਮਹੱਤਤਾ ਤੇ ਸਮਾਜਿਕ ਵਿਕਾਸ ਵਿਚ ਔਰਤਾਂ ਦੀ ਅਹਿਮ ਭੂਮਿਕਾ ਬਾਰੇ ਪ੍ਰੇਰਨਾਦਾਇਕ ਵਿਚਾਰ ਸਾਂਝੇ ਕੀਤੇ | ਸਮਾਗਮ ਦੌਰਾਨ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੀ ਪ੍ਰੀਖਿਆ ਪਾਸ ਕਰਨ ਵਾਲੀਆਂ ਹੋਣਹਾਰ ਲੜਕੀਆਂ ਨੂੰ ਮੁੱਖ ਮੰਤਰੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਾਲਜ ਦੀਆਂ ਵਿਦਿਆਰਥਣਾਂ ਲਈ ਇਹ ਸਮਾਗਮ ਬਹੁਤ ਹੀ ਪ੍ਰੇਰਣਾਦਾਇਕ ਸਾਬਤ ਹੋਇਆ |
Ad Position 22
No active advertisement
ਪਿਛਲੀ ਖ਼ਬਰ ਪਾਣੀ ਵਾਲੀ ਪਾਈਪ ਪਾਉਣ ਲਈ ਜੇ.ਸੀ.ਬੀ. ਮਸ਼ੀਨ ਨਾਲ ਪੁੱਟੀ ਜਾ ਰਹੀ ਹੈ ਇੰਟਰਲਾਕ ਸੜਕ ਅਗਲੀ ਖ਼ਬਰ ਪੰਜਾਬ 'ਚ ਮੁਲਾਜ਼ਮ ਜਥੇਬੰਦੀਆਂ ਨੂੰ ਸਰਗਰਮ ਕੀਤਾ ਜਾਵੇ-ਰਵਿੰਦਰ ਕੁਮਾਰ ਡਾਲਵੀ
Ad Position 24