ਗਿੱਦੜਬਾਹਾ, 11 ਮਾਰਚ (ਸ਼ਿਵਰਾਜ ਸਿੰਘ ਬਰਾੜ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਜੀ.ਐੱਨ.ਐੱਮ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਬਰਾੜ ਨੇ ਦੱਸਿਆ ਉਨ੍ਹਾਂ ਦੇ ਕਾਲਜ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਪ੍ਰੀਆ ਪੁੱਤਰੀ ਸੰਦੀਪ ਕੁਮਾਰ ਨੇ ਪਹਿਲਾ, ਮਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ ਦੂਜਾ ਤੇ ਅਲਪਨਾ ਪੁੱਤਰੀ ਸ਼ਿਵਬੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਦੀ ਸਰਪ੍ਰਸਤ ਗੁਰਦਿਆਲ ਕੌਰ ਮੱਲਣ ਤੇ ਡਾ. ਬਲਤੇਜ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਪਿ੍ੰਸੀਪਲ ਜਸਪ੍ਰੀਤ ਕੌਰ ਨੇ ਇਸ ਪ੍ਰਾਪਤੀ ਦਾ ਸਿਹਰਾ ਮਿਹਨਤੀ ਸਟਾਫ਼ ਨੂੰ ਦਿੰਦਿਆਂ ਲੜਕੀਆਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਦੱਸਿਆ ਹੈ | ਡਾ. ਜੀ.ਐੱਸ. ਬਾਵਾ ਵਲੋਂ ਲੜਕੀਆਂ ਨੂੰ ਅਮਰੀਕਾ ਤੋਂ ਵਿਸ਼ੇਸ਼ ਤੌਰ 'ਤੇ ਵਧਾਈ ਸੰਦੇਸ਼ ਭੇਜਿਆ ਹੈ | ਇਸ ਮੌਕੇ ਸਮੂਹ ਸਟਾਫ਼ ਵਲੋਂ ਵੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ |