ਕੋਟਕਪੂਰਾ, 11 ਮਾਰਚ (ਮੋਹਰ ਸਿੰਘ ਗਿੱਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਉਦਮ ਸਦਕਾ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚਮੇਲੀ ਤੋਂ ਸਰਧਾਲੂਆਂ ਦੀ ਇਕ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ | ਇਸ ਮੌਕੇ ਪਿੰਡ ਦੇ ਸਰਪੰਚ ਦਿਲਬਾਗ ਸਿੰਘ ਬਰਾੜ ਅਤੇ ਆਮ ਆਦਮੀ ਪਾਰਟੀ ਦੇ ਆਗੂ ਹੈਪੀ ਚਮੇਲੀ ਨੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਯਾਤਰਾ ਲਈ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ | ਇਸ ਮੌਕੇ ਰਾਜਵੰਤ ਸਿੰਘ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ ਅਤੇ ਸਿਕੰਦਰ ਸਿੰਘ ਕਾਲਾ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |