17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਜਾਗਰੂਕਤਾ ਸਮਾਗਮ

Ad Position 21
No active advertisement
ਅਜੀਤ ਡੈਸਕ 12-03-2026
ਬਾਜਾਖਾਨਾ, 11 ਮਾਰਚ (ਜੀਵਨ ਗਰਗ, ਜਗਦੀਪ ਸਿੰਘ ਗਿੱਲ)-ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਬਲਾਕ ਪੱਧਰੀ ਜਾਗਰੂਕਤਾ ਪ੍ਰੋਗਰਾਮ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਕਰਵਾਇਆ ਗਿਆ | ਮੈਡੀਕਲ ਅਫ਼ਸਰ ਡਾ. ਪਲਕ ਨੇ ਗਲੂਕੋਮਾ ਬਿਮਾਰੀ ਦੇ ਲੱਛਣਾਂ ਬਾਰੇ ਦੱਸਿਆ ਕਿ ਗਲੂਕੋਮਾ ਦੇ ਲੱਛਣ ਅਸਾਧਾਰਨ ਸਿਰ ਦਰਦ, ਅੱਖਾਂ ਵਿਚ ਦਰਦ, ਪੜਨ ਵਾਲੀਆਂ ਐਨਕਾਂ ਦਾ ਵਾਰ ਵਾਰ ਬਦਲਣਾ, ਰੌਸ਼ਨੀ ਵੱਲ ਵੇਖਣ ਦੌਰਾਨ ਪ੍ਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿਚ ਦਰਦ ਅਤੇ ਲਾਲੀ ਦੇ ਨਾਲ ਨਿਗ੍ਹਾ ਦੀ ਅਚਾਨਕ ਹਾਨੀ, ਨਜ਼ਰ ਦੇ ਖੇਤਰ ਦਾ ਸੀਮਤ ਹੋਣਾ ਆਦਿ ਹਨ | ਅਪਥਾਲਮਿਕ ਅਫ਼ਸਰ ਅਨੁਪਿ੍ਆ ਦੱਸਿਆ ਕਿ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਬਿਮਾਰੀ ਨਾਲ ਪੀੜਤ ਮਰੀਜ਼, ਅਲਰਜੀ, ਦਮਾਂ, ਚਮੜੀ ਰੋਗਾਂ ਦੇ ਪੀੜਤ ਜੋ ਸਟੀਰਾਈਡ ਦੀ ਵਰਤੋਂ ਕਰਦੇ ਹਨ, ਕਾਲਾ ਮੋਤੀਆ ਬਿਮਾਰੀ ਦੇ ਜਲਦੀ ਸ਼ਿਕਾਰ ਹੋ ਸਕਦੇ ਹਨ | ਉਨ੍ਹਾਂ ਦੱਸਿਆ ਕਿ ਗਲੂਕੋਮਾ ਰੋਗ ਨੂੰ ਆਮ ਭਾਸ਼ਾ ਵਿਚ ਕਾਲਾ ਮੋਤੀਆ ਵੀ ਕਿਹਾ ਜਾਂਦਾ ਹੈ ਪਰ ਇਸ ਵਿਚ ਕਾਲੇ ਮੋਤੀਏ ਦੇ ਨਾਲ ਨਾਲ ਆਪਟਿਕ ਨਰਵ ਨਾਲ ਸੰਬੰਧਿਤ ਸਮੱਸਿਆਵਾਂ ਵੀ ਗਲੂਕੋਮਾ ਦੀ ਸ਼੍ਰੇਣੀ ਵਿਚ ਰੱਖੇ ਜਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਭਾਰਤ ਵਿਚ ਕਾਲਾ ਮੋਤੀਆ (ਗਲੂਕੋਮਾ) ਸਥਾਈ ਅੰਨੇਪਣ ਦੇ ਕਾਰਨਾਂ ਵਿਚੋਂ ਇਕ ਮੁੱਖ ਕਾਰਨ ਹੈ | ਆਈ ਈ ਸੀ ਨੋਡਲ ਅਫ਼ਸਰ ਅਤੇ ਬਲਾਕ ਪ੍ਰਸਾਰ ਸਿੱਖਿਅਕ ਬਾਜਾਖਾਨਾ ਫ਼ਲੈਗ ਚਾਵਲਾ ਨੇ ਕਿਹਾ ਕਿ ਅਜਿਹੇ ਕਿਸੇ ਵੀ ਲੱਛਣ ਦੇ ਪ੍ਰਗਟ ਹੋਣ 'ਤੇ ਆਪਣੀ ਅੱਖਾਂ ਦਾ ਦਬਾਅ (ਪ੍ਰੈਸ਼ਰ) ਤੁਰੰਤ ਚੈੱਕ ਕਰਵਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਗਲੂਕੋਮਾ ਰੋਗ ਦੀ ਜਾਂਚ ਅਤੇ ਇਲਾਜ ਬਿੱਲਕੁਲ ਮੁਫ਼ਤ ਕੀਤੀ ਜਾ ਰਹੀ ਹੈ | ਇਸ ਜਾਗਰੂਕਤਾ ਸਮਾਗਮ ਵਿਚ ਸਿਹਤ ਸੁਪਰਵਾਈਜ਼ਰ ਕੰਵਲਜੀਤ ਕੌਰ, ਸੀ ਐਚ ਓ ਬਲਜੀਤ ਕੌਰ, ਮਪਹਵ ਅਮਰਜੀਤ ਕੌਰ, ਮੋਨੀਕਾ, ਸਮੂਹ ਅਧਿਕਾਰੀ, ਕਰਮਚਾਰੀ ਅਤੇ ਵਿਭਾਗ ਦੀਆਂ ਆਸ਼ਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਤੇ ਕਤਲੋ-ਗਾਰਦ ਦੀ ਮੰਡੀ ਬਣਦੇ ਜਾ ਰਹੇ ਪੰਜਾਬ ਪ੍ਰਤੀ ਸਰਕਾਰ ਗੰਭੀਰ ਨਹੀਂ- ਢਿੱਲਵਾਂ ਅਗਲੀ ਖ਼ਬਰ ਚਮੇਲੀ ਤੋਂ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਬੱਸ ਰਵਾਨਾ
Ad Position 24