ਫ਼ਰੀਦਕੋਟ, 11 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ-2 ਫ਼ਰੀਦਕੋਟ ਪੁਲਿਸ ਵਲੋਂ ਨਸ਼ੀਲੇ ਪਾਊਡਰ ਤੇ 5000 ਰੁਪਏ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਜਹਾਜ਼ ਗਰਾਊਾਡ, ਕੱਚਾ ਰਸਤਾ, ਬਾਜ਼ੀਗਰ ਬਸਤੀ ਫ਼ਰੀਦਕੋਟ ਮੌਜੂਦ ਸਨ ਤਾਂ ਗੁਰਸਾਹਿਬ ਸਿੰਘ ਉਰਫ਼ ਕਾਕਾ ਪੁੱਤਰ ਗੁਰਬਾਜ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ 'ਤੇ 10 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਤੇ 5000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |