ਫ਼ਰੀਦਕੋਟ, 11 ਮਾਰਚ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1000/1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਸੰਬੰਧੀ ਕੀਤੇ ਜਾ ਰਹੇ ਉਪਰਾਲਿਆਂ ਦਾ ਸਵਾਗਤ ਕਰਦਿਆਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਇਹ ਫ਼ੈਸਲਾ ਮਹਿਲਾਵਾਂ ਦੀ ਭਲਾਈ ਲਈ ਇਕ ਮਹੱਤਵਪੂਰਨ ਕਦਮ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਇਹ ਆਰਥਿਕ ਮਦਦ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵਿਚ ਮਦਦਗਾਰ ਸਾਬਤ ਹੋਵੇਗੀ ਅਤੇ ਘਰੇਲੂ ਖਰਚਾਂ ਵਿਚ ਵੀ ਕਾਫ਼ੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਮਕਸਦ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣਾ ਹੈ | ਮਹਿਲਾਵਾਂ ਲਈ ਇਹ ਯੋਜਨਾ ਵੀ ਉਸੇ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸਹੀ ਜਾਣਕਾਰੀ ਹਾਸਿਲ ਕਰਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ | ਇਸ ਮੌਕੇ ਹਲਕਾ ਕੋਆਰਡੀਨੇਟਰ ਮਹਿਲਾ ਵਿੰਗ ਸਰਬਜੀਤ ਕੌਰ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਪਣਾ ਕੀਤਾ ਗਿਆ ਵਾਅਦਾ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅÏਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣ ਨਾਲ ਉਨ੍ਹਾਂ ਦਾ ਆਰਥਿਕ ਮਦਦ ਹੋਵੇਗੀ |