17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸੰਯੁਕਤ ਕਿਸਾਨ ਮੋਰਚੇ ਦੀ ਮਹਾਂ ਪੰਚਾਇਤ 'ਚ ਸ਼ਾਮਿਲ ਹੋਣ 'ਤੇ ਕਿਸਾਨਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 12-03-2026
ਸ੍ਰੀ ਮੁਕਤਸਰ ਸਾਹਿਬ, 11 ਮਾਰਚ (ਰਣਜੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਝਬੇਲਵਾਲੀ, ਬਲਵਿੰਦਰ ਸਿੰਘ ਥਾਂਦੇਵਾਲਾ, ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਲੰਡੇਰੋਡੇ, ਹਰਪ੍ਰੀਤ ਸਿੰਘ ਝਬੇਲਵਾਲੀ ਨੇ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਵਿਖੇ ਕੀਤੀ ਗਈ ਮਹਾਂ ਪੰਚਾਇਤ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਕਿਸਾਨਾਂ ਦਾ ਧੰਨਵਾਦ ਕੀਤਾ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਤੇ ਬੀਜ ਸੋਧ ਬਿੱਲ ਦੇ ਨਾਂਅ 'ਤੇ ਕਿਸਾਨਾਂ ਨਾਲ ਵੱਡਾ ਧੋਖਾ ਕਰਨ ਜਾ ਰਹੀ ਹੈ ਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਭੁਗਤਿਆ ਜਾ ਰਿਹਾ ਹੈ | ਜੇਕਰ ਸਰਕਾਰ ਨੇ ਬਿਜਲੀ ਬਿੱਲ ਪਾਰਲੀਮੈਂਟ ਵਿਚ ਪੇਸ਼ ਕੀਤਾ ਤਾਂ ਅਗਲੇ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਪਿੰਡਾਂ 'ਚੋਂ ਟਰਾਂਸਫ਼ਾਰਮਰ ਚੋਰੀ ਅਗਲੀ ਖ਼ਬਰ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ 'ਚੋਂ ਕੌਂਸਲ ਪ੍ਰਧਾਨ ਤੇ ਕੌਂਸਲਰ ਬਰੀ
Ad Position 24