17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ ਅੰਤਰ ਕਾਲਜ ਯੁਵਕ ਮੇਲੇ 'ਚ ਜਿੱਤੇ ਇਨਾਮ

Ad Position 21
No active advertisement
ਅਜੀਤ ਡੈਸਕ 12-03-2026
ਮਲੋਟ, 11 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਦੇ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਜਸਬੀਰ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ (ਗੰਗਾਨਗਰ ਜ਼ੋਨ) ਵਲੋਂ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਕਰਵਾਏ ਅੰਤਰ ਕਾਲਜ ਯੁਵਕ ਮੇਲੇ ਵਿਚ ਹਿੱਸਾ ਲਿਆ | ਇਸ ਮੌਕੇ ਬੀ.ਏ. ਭਾਗ ਤੀਜਾ ਦੀਆਂ ਸੰਜਨਾ ਤੇ ਜੰਨਤ ਨੇ ਕੁਇਜ ਮੁਕਾਬਲੇ ਵਿਚ ਤੀਜਾ ਸਥਾਨ, ਬੀ.ਏ. ਭਾਗ ਪਹਿਲਾ ਦੇ ਜਤਿਨ ਨੇ ਦਸਤਾਰਬੰਦੀ ਵਿਚ ਦੂਜਾ ਸਥਾਨ, ਬੀ.ਏ. ਭਾਗ ਦੂਜਾ ਜੈਸਮੀਨ ਨੇ ਮਿੱਟੀ ਦੇ ਖਿਡੌਣੇ ਬਣਾਉਣ ਵਿਚ ਤੀਜਾ ਸਥਾਨ, ਬੀ.ਐੱਸ.ਸੀ. ਭਾਗ ਪਹਿਲਾ ਦੇ ਅਨਮੋਲਪ੍ਰੀਤ ਨੇ ਉਤਸ਼ਾਹ ਵਧਾਊ ਇਨਾਮ ਅਤੇ ਸੰਜਨਾ ਤੇ ਸੰਦੀਪ ਕੌਰ ਨੇ ਨੈਤਿਕ ਸਿੱਖਿਆ ਇਮਤਿਹਾਨ 'ਚੋਂ ਮੈਰਿਟ ਹਾਸਿਲ ਕਰਕੇ ਆਪਣੇ ਇਨਾਮ ਪ੍ਰਾਪਤ ਕੀਤੇ | ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਵਿੱਕੀ ਕਾਲੜਾ, ਸਾਹਿਲ ਗੁਲਾਟੀ, ਭੁਪਿੰਦਰ ਕੌਰ, ਮੈਡਮ ਗਜ਼ਲ, ਸਿਮਰਨ, ਸਰਬਜੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਅਗਲੀ ਖ਼ਬਰ ਵੱਖ-ਵੱਖ ਪਿੰਡਾਂ 'ਚੋਂ ਟਰਾਂਸਫ਼ਾਰਮਰ ਚੋਰੀ
Ad Position 24